ਜਲੰਧਰ, 05 ਸਤੰਬਰ : Prime Punjab
ਜਲੰਧਰ ਦੇ ਵਰਕਸ਼ਾਪ ਚੌਂਕ ਨੇੜੇ ਅੱਜ ਤੜਕੇ 3:25 ਵਜੇ ਤੇਜ਼ ਰਫ਼ਤਾਰ ਬੋਲੇਰੋ ਨੇ ਛੋਟਾ ਹਾਥੀ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਪ੍ਰਿਆ ਟੈਂਟ ਹਾਊਸ ਦੇ ਮਾਲਕ ਦੀ ਮੌਕੇ ‘ਤੇ ਹੀ ਜਾਨ ਚਲੀ ਗਈ, ਜਦਕਿ ਦੋ ਹੋਰ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ‘ਚੋਂ ਇੱਕ ਦੀ ਪਛਾਣ ਲੱਕੀ ਵਜੋਂ ਹੋਈ ਹੈ। ਡਾਕਟਰਾਂ ਮੁਤਾਬਕ ਉਸ ਦੀ ਰੀੜ੍ਹ ਦੀ ਹੱਡੀ ਅਤੇ ਕੁੱਲੇ ਦੀ ਹੱਡੀ ਟੁੱਟ ਗਈ ਹੈ। ਉਸ ਦਾ ਸਿਵਲ ਹਸਪਤਾਲ ਜਲੰਧਰ ‘ਚ ਇਲਾਜ ਚੱਲ ਰਿਹਾ ਹੈ, ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਬੋਲੇਰੋ ਦਾ ਡਰਾਈਵਰ ਗੱਡੀ ਸਮੇਤ ਫਰਾਰ ਹੋ ਗਿਆ।
ਦੂਜੇ ਪਾਸੇ ਪੀੜਤ ਪਰਿਵਾਰ ਨੇ ਗੰਭੀਰ ਦੋਸ਼ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਦੂਜੀ ਧਿਰ ਇਲਾਜ ਦਾ ਖਰਚਾ ਦੇਣ ਦੀ ਬਜਾਏ ਉਨ੍ਹਾਂ ਨੂੰ ਧਮਕਾ ਰਹੀ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਸਰਕਾਰੀ ਮਦਦ ਦੀ ਅਪੀਲ ਕੀਤੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।