ਜਲੰਧਰ, 06 ਸਤੰਬਰ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ CIA ਸਟਾਫ ਦਾ ਮੁਲਾਜ਼ਮ ਬਣ ਕੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲੈਣ ਵਾਲੇ ਇੱਕ ਠੱਗ ਨੂੰ ਕਾਬੂ ਕੀਤਾ ਹੈ। ACP West ਸ੍ਰੀ ਆਤਿਸ਼ ਭਾਟੀਆ PPS ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਨੂੰ ਸੂਚਨਾ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀ ਆਪਣੇ ਆਪ ਨੂੰ CIA ਸਟਾਫ ਦੇ ਮੁਲਾਜ਼ਮ ਦੱਸ ਕੇ ਇਲਾਕੇ ਦੇ ਇੱਕ ਘਰ ਦੀ ਤਲਾਸ਼ੀ ਲੈ ਰਹੇ ਹਨ।
ਸੂਚਨਾ ਮਿਲਦੇ ਹੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਪਾਰਟੀ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਘੇਰਾਬੰਦੀ ਕੀਤੀ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ ਤੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਉਸਦੇ ਹੋਰ ਸਾਥੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਫੜੇ ਗਏ ਵਿਅਕਤੀ ਦੀ ਪਛਾਣ ਕਰਨ ਕੁੰਦਰਾ ਵਾਸੀ ਬਸਤੀ ਗੁਜ਼ਾਂ, ਜਲੰਧਰ ਵਜੋਂ ਹੋਈ ਹੈ।
ਪੁਲਿਸ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਕਾਬੂ ਕੀਤਾ ਗਿਆ ਦੋਸ਼ੀ ਪਹਿਲਾਂ ਤੋਂ ਹੀ ਅਪਰਾਧਿਕ ਪਿਛੋਕੜ ਵਾਲਾ ਹੈ। ਉਸਦੇ ਖਿਲਾਫ ਪਹਿਲਾਂ ਵੀ NDPS ਐਕਟ ਤਹਿਤ ਮਾਮਲਾ ਦਰਜ ਹੈ। ਪੁਲਿਸ ਦਾ ਮੰਨਣਾ ਹੈ ਕਿ ਦੋਸ਼ੀ ਲੋਕਾਂ ਨੂੰ ਪੁਲਿਸ ਦੇ ਨਾਂ ‘ਤੇ ਡਰਾ-ਧਮਕਾ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ।
ਫਿਲਹਾਲ ਥਾਣਾ ਭਾਰਗੋ ਕੈਂਪ ਦੀ ਪੁਲਿਸ ਵੱਲੋਂ ਦੋਸ਼ੀ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸਦੇ ਫਰਾਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਪੁਲਿਸ ਜਾਂ ਸਰਕਾਰੀ ਵਿਭਾਗ ਦਾ ਮੁਲਾਜ਼ਮ ਬਣ ਕੇ ਤਲਾਸ਼ੀ ਲੈਂਦਾ ਹੈ ਤਾਂ ਉਸਦਾ ਪਛਾਣ ਪੱਤਰ ਜ਼ਰੂਰ ਦੇਖੋ ਅਤੇ ਤੁਰੰਤ 112 ‘ਤੇ ਸੂਚਿਤ ਕਰੋ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।