ਜਲੰਧਰ, 07 ਸਤੰਬਰ : Prime Punjab
ਜਲੰਧਰ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਲਦੇਵ ਨਗਰ ‘ਚ ਹੋਏ ਖੂਨੀ ਝਗੜੇ ਦੀ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ACP-Central ਸ੍ਰੀ ਰਾਜੇਸ਼ ਠਾਕੁਰ PPS ਨੇ ਦੱਸਿਆ ਕਿ ਮਿਤੀ 06.09.2026 ਨੂੰ ਲੜਾਈ-ਝਗੜੇ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਕਾਬੂ ਕੀਤੀ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਝਗੜੇ ਦਾ ਕਾਰਨ ਸਿਰਫ ਬੱਚਿਆਂ ਵਿਚਕਾਰ ਹੋਇਆ ਮਾਮੂਲੀ ਝਗੜਾ ਸੀ, ਜਿਸ ਤੋਂ ਬਾਅਦ ਵੱਡੇ ਵੀ ਆਪਸ ‘ਚ ਭਿੜ ਗਏ। ਘਟਨਾ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਹੋਈ ਹੈ। ਇਸ ਸਬੰਧੀ ASI ਅਰਜੀਤ ਸਿੰਘ ਦੇ ਬਿਆਨਾਂ ‘ਤੇ ਥਾਣਾ ਰਾਮਾ ਮੰਡੀ ‘ਚ ਮੁਕੱਦਮਾ ਨੰਬਰ 232 ਮਿਤੀ 06.09.2026 ਅ/ਧ 115(2), 118(1), 109, 190, 191(3) BNS ਤਹਿਤ ਦਰਜ ਕੀਤਾ ਗਿਆ ਹੈ ਅਤੇ ਹਥਿਆਰਾਂ ਦੀ ਮੌਜੂਦਗੀ ਕਾਰਨ ਧਾਰਾ 27 Arms Act ਵੀ ਵਧਾ ਦਿੱਤੀ ਗਈ ਹੈ।
ਪੁਲਿਸ ਨੇ ਮੌਕੇ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਸ ਮਾਮਲੇ ‘ਚ ਕਰੀਬ 8 ਤੋਂ 9 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ CCTV ਫੁਟੇਜ ਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਜ਼ਖਮੀ ਵਿਅਕਤੀਆਂ ਦੀ MLR ਰਿਪੋਰਟ ਆਉਣ ਤੋਂ ਬਾਅਦ ਹੋਰ ਧਾਰਾਵਾਂ ਜੋੜੀਆਂ ਜਾਣਗੀਆਂ।
ਕਮਿਸ਼ਨਰੇਟ ਪੁਲਿਸ ਨੇ ਸਖਤ ਸੰਦੇਸ਼ ਦਿੱਤਾ ਹੈ ਕਿ ਸ਼ਹਿਰ ‘ਚ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।