Pages

Pages

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ‘ਤੇ ਵੱਡੀ ਖ਼ਬਰ – ਚੰਦੂਮਾਜਰਾ ਨੇ ਕਿਹਾ ਕੇਂਦਰ ਨਾਲ ਰਾਬਤਾ ਹੋਇਆ, ਜਲਦ ਰਿਹਾਈ ਦੇ ਆਸਾਰ।

ਹਵਾਰਾ ਪਿੰਡ, 8 ਸਤੰਬਰ : Prime Punjab 

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ‘ਚ ਇੱਕ ਵਫਦ ਅੱਜ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਪਹੁੰਚਿਆ। ਵਫਦ ਨੇ ਭਾਈ ਹਵਾਰਾ ਦੇ ਮਾਤਾ ਨਰਿੰਦਰ ਕੌਰ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਜਗਜੀਤ ਸਿੰਘ ਕੋਹਲੀ ਵੀ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਈ ਹਵਾਰਾ ਦੀ ਪੈਰੋਲ ਲਈ ਚਿੱਠੀ ਲਿਖੀ ਸੀ। PMO ਵੱਲੋਂ ਜਵਾਬ ਆਇਆ ਕਿ ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਿੱਧਾ ਰਾਬਤਾ ਕੀਤਾ ਜਾਵੇ। ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ ਨਾਲ ਗੱਲਬਾਤ ਤੋਂ ਬਾਅਦ ਪੈਰੋਲ ਦੇ ਪੂਰੇ ਆਸਾਰ ਬਣ ਗਏ ਹਨ।

 

ਪਿੰਡ ਹਵਾਰਾ ‘ਚ ਹੀ ਚੰਦੂਮਾਜਰਾ ਅਤੇ ਹੋਰ ਆਗੂਆਂ ਨੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਗੁਰਿੰਦਰ ਸਿੰਘ ਬਾਜਵਾ ਸਮੇਤ ਨਾਲ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ‘ਚ ਉਨ੍ਹਾਂ ਨੇ ਮੋਰਚੇ ਨੂੰ ਭਰੋਸਾ ਦਿਵਾਇਆ ਕਿ ਭਾਈ ਹਵਾਰਾ ਨੂੰ ਜਲਦ ਪੈਰੋਲ ਮਿਲੇਗੀ। ਇਸ ‘ਤੇ ਮੋਰਚੇ ਦੇ ਆਗੂਆਂ ਨੇ ਤਸੱਲੀ ਪ੍ਰਗਟਾਈ।

ਇਸ ਦੌਰਾਨ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਇਨਸਾਫ ਮੋਰਚੇ ਵੱਲੋਂ ਭਾਈ ਹਵਾਰਾ ਦੀ ਪੈਰੋਲ ਲਈ ਉਲੀਕੇ ਜਾਣ ਵਾਲੇ ਹਰ ਪ੍ਰੋਗਰਾਮ ਲਈ ਤਿਆਰ ਰਹਿਣ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਜਥੇ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।