ਜਲੰਧਰ, 8 ਸਤੰਬਰ : Prime Punjab
ਪੰਜਾਬ ਸਰਕਾਰ ਦੇ ਪ੍ਰੋਜੈਕਟ ‘ਜੀਵਨਜੋਤ’ ਤਹਿਤ ਬਾਲ ਭੀਖਿਆ ਵਿਰੁੱਧ ਵੱਡੀ ਮੁਹਿੰਮ ਚਲਾਈ ਗਈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਭਰ ‘ਚ 195 ਹੌਟਸਪੌਟਾਂ ਦੀ ਪਛਾਣ ਕਰਕੇ 82 ਵਿਸ਼ੇਸ਼ ਰੇਡਾਂ ਕੀਤੀਆਂ ਗਈਆਂ, ਜਿਸ ਦੌਰਾਨ 39 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਊ ਕੀਤਾ ਗਿਆ। ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕੀਤਾ ਗਿਆ।
ਮੰਤਰੀ ਨੇ ਦੱਸਿਆ ਕਿ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ 27 ਬੱਚਿਆਂ ਨੂੰ ਮੌਕੇ ‘ਤੇ ਹੀ ਮਾਪਿਆਂ ਹਵਾਲੇ ਕਰ ਦਿੱਤਾ ਗਿਆ, ਜਦਕਿ 12 ਬੱਚਿਆਂ ਨੂੰ ਫਿਲਹਾਲ ਬਾਲ ਘਰਾਂ ‘ਚ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰਕ ਸਬੰਧਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਰਿਵਾਰਾਂ ਨੂੰ ਸੌਂਪਿਆ ਜਾਵੇਗਾ। ਸਭ ਤੋਂ ਵੱਧ 10 ਬੱਚੇ ਤਰਨਤਾਰਨ ਤੋਂ, 9 ਅੰਮ੍ਰਿਤਸਰ ਤੋਂ, 7 ਲੁਧਿਆਣਾ ਤੋਂ ਅਤੇ 5 ਮੋਹਾਲੀ ਤੋਂ ਰੈਸਕਿਊ ਕੀਤੇ ਗਏ।
ਰੈਸਕਿਊ ਕੀਤੇ ਬੱਚਿਆਂ ਨੂੰ ਮੁੱਖ ਧਾਰਾ ਨਾਲ ਜੋੜਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। 6 ਬੱਚਿਆਂ ਦਾ ਸਕੂਲਾਂ ‘ਚ ਦਾਖਲਾ ਕਰਵਾਇਆ ਜਾ ਰਿਹਾ ਹੈ, ਜਦਕਿ 6 ਹੋਰ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਪੋਸ਼ਣ ਅਤੇ ਸਿੱਖਿਆ ਮਿਲ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਬੱਚੇ ਦਾ ਸਥਾਨ ਸੜਕਾਂ ‘ਤੇ ਨਹੀਂ, ਸਗੋਂ ਸਕੂਲ ‘ਚ ਦੇਖਣਾ ਚਾਹੁੰਦੀ ਹੈ।
ਜੇ ਤੁਹਾਨੂੰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਜਾਂ ਸ਼ੋਸ਼ਣ ਦਾ ਸ਼ਿਕਾਰ ਦਿਸੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦਿਓ। ਤੁਸੀਂ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਵੀ ਸੰਪਰਕ ਕਰ ਸਕਦੇ ਹੋ। ਤੁਹਾਡੀ ਇੱਕ ਕਾਲ ਕਿਸੇ ਬੱਚੇ ਦਾ ਭਵਿੱਖ ਬਚਾ ਸਕਦੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।