Pages

Pages

ਲੁਧਿਆਣਾ ‘ਚ ਕੱਲ੍ਹ ਭਾਰਤ ਬੰਦ ਦਾ ਐਲਾਨ – ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ‘ਤੇ ਦਲਿਤ ਭਾਈਚਾਰੇ ‘ਚ ਭਾਰੀ ਰੋਸ, ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ।

ਲੁਧਿਆਣਾ, 8 ਸਤੰਬਰ : Prime Punjab 

ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਲੁਧਿਆਣਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਲ੍ਹ 9 ਸਤੰਬਰ ਨੂੰ ਲੁਧਿਆਣਾ ਬੰਦ ਦੀ ਕਾਲ ਦਿੱਤੀ ਗਈ ਹੈ।

 

ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਬੰਦ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰਹੇਗਾ। ਇਸ ਦੌਰਾਨ ਸ਼ਹਿਰ ‘ਚ ਦੁਕਾਨਾਂ, ਬਾਜ਼ਾਰ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਹਾਲਾਂਕਿ ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲ, ਮੈਡੀਕਲ ਸਟੋਰ ਅਤੇ ਐਂਬੂਲੈਂਸ ਸੇਵਾ ਨੂੰ ਬੰਦ ਤੋਂ ਛੋਟ ਦਿੱਤੀ ਜਾਵੇਗੀ।

 

ਦੱਸ ਦੇਈਏ ਕਿ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਤੋਂ ਬਾਅਦ ਵੱਖ-ਵੱਖ ਦਲਿਤ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ।

 

ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ‘ਚ ਸੁਰੱਖਿਆ ਵਧਾ ਦਿੱਤੀ ਹੈ। ਜੇ ਤੁਸੀਂ ਕੱਲ੍ਹ ਬਾਹਰ ਨਿਕਲ ਰਹੇ ਹੋ ਤਾਂ ਆਪਣਾ ਕੰਮ ਸਵੇਰੇ 10 ਵਜੇ ਤੋਂ ਪਹਿਲਾਂ ਜਾਂ ਸ਼ਾਮ 4 ਵਜੇ ਤੋਂ ਬਾਅਦ ਪਲੈਨ ਕਰੋ, ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।