ਅੰਮ੍ਰਿਤਸਰ, 9 ਸਤੰਬਰ : Prime Punjab
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਇਸ ਕਾਰਵਾਈ ਦੌਰਾਨ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5 ਕਿਲੋ ਆਈਸ (ਕ੍ਰਿਸਟਲ ਮੈਥਾਐਂਫੇਟਾਮਾਈਨ) ਅਤੇ 3 ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਵਿਦੇਸ਼ਾਂ ‘ਚ ਬੈਠੇ ਤਸਕਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਸਰਹੱਦ ਪਾਰ ਤੋਂ ਡਰੋਨ ਜਾਂ ਹੋਰ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਇਹ ਅੱਗੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਸਪਲਾਈ ਕਰਦੇ ਸਨ। ਫੜੇ ਗਏ ਦੋਵੇਂ ਮੁਲਜ਼ਮ ਇਸ ਨੈੱਟਵਰਕ ਦੇ ਅਹਿਮ ਹਿੱਸਾ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ NDPS ਐਕਟ ਅਤੇ ਅਸਲਾ ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਾਰੇ ਲਿੰਕਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਇਸ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੇ ਗਿਰੋਹ ਨੂੰ ਖ਼ਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ। ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।