Pages

Pages

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਨੈੱਟਵਰਕ ਬੇਨਕਾਬ – 2 AK-47 ਸਮੇਤ 3 ਤਸਕਰ ਕਾਬੂ।

ਅੰਮ੍ਰਿਤਸਰ, 10 ਸਤੰਬਰ : Prime Punjab 

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 AK-47 ਰਾਈਫਲਾਂ, 3 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

 

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਨਾਲ ਜੁੜੇ ਹੋਏ ਹਨ। ਇਹ ਲੋਕ ਪੰਜਾਬ ਵਿੱਚ ਅਪਰਾਧਿਕ ਤੱਤਾਂ ਅਤੇ ਗੈਂਗਸਟਰਾਂ ਨੂੰ ਨਜਾਇਜ਼ ਹਥਿਆਰ ਸਪਲਾਈ ਕਰਨ ਦਾ ਕੰਮ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਸਨ।

 

ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ backward ਅਤੇ forward ਲਿੰਕ ਖੰਗਾਲ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਹਥਿਆਰ ਕਿੱਥੋਂ ਆਏ ਅਤੇ ਕਿਨ੍ਹਾਂ ਨੂੰ ਸਪਲਾਈ ਹੋਣੇ ਸਨ। ਵਿਦੇਸ਼ੀ ਤਸਕਰ ਦੀ ਪਛਾਣ ਕਰਨ ਲਈ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਲਈ ਉਹ ਵਚਨਬੱਧ ਹੈ ਅਤੇ ਸਰਹੱਦ ਪਾਰੋਂ ਹੋ ਰਹੀ ਤਸਕਰੀ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।