Pages

Pages

ਜਲੰਧਰ ਤੋਂ ਦੁਖਦਾਈ ਖ਼ਬਰ, BJP ਦੇ ਕੱਦਾਵਰ ਆਗੂ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਨਹੀਂ ਰਹੇ।

ਜਲੰਧਰ, 10 ਸਤੰਬਰ : Prime Punjab 

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਸਵੇਰੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। 94 ਸਾਲਾ ਸਾਬਕਾ ਮੰਤਰੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿੱਥੇ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ।

 

ਭਗਤ ਚੁੰਨੀ ਲਾਲ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਨਾਮ ਸਨ। ਸਿਆਲਕੋਟ ‘ਚ ਜਨਮੇ ਭਗਤ ਜੀ ਵੰਡ ਤੋਂ ਬਾਅਦ ਜਲੰਧਰ ਆ ਵਸੇ ਅਤੇ ਖੇਡਾਂ ਦਾ ਸਮਾਨ ਐਕਸਪੋਰਟ ਕਰਨ ਦੇ ਕਾਰੋਬਾਰ ਤੋਂ ਸਿਆਸਤ ਵਿੱਚ ਆਏ। ਉਨ੍ਹਾਂ ਨੇ 1997, 2007 ਅਤੇ 2012 ਵਿੱਚ ਲਗਾਤਾਰ ਤਿੰਨ ਵਾਰ ਜਲੰਧਰ ਤੋਂ ਵਿਧਾਇਕ ਵਜੋਂ ਜਿੱਤ ਦਰਜ ਕੀਤੀ। ਅਕਾਲੀ-ਭਾਜਪਾ ਸਰਕਾਰ ਵਿੱਚ ਉਨ੍ਹਾਂ ਨੂੰ ਲੋਕਲ ਬਾਡੀਜ਼ ਅਤੇ ਮੈਡੀਕਲ ਸਿੱਖਿਆ ਵਰਗੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਮਿਲੀ ਸੀ।

 

ਉਨ੍ਹਾਂ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਬੇਟੇ ਮੋਹਿੰਦਰ ਭਗਤ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। ਪਿਤਾ ਦੇ ਦਿਹਾਂਤ ਦੀ ਖ਼ਬਰ ਖੁਦ ਮੋਹਿੰਦਰ ਭਗਤ ਨੇ ਸਾਂਝੀ ਕੀਤੀ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਸਾਰੇ ਸਿਆਸੀ ਦਲਾਂ ਦੇ ਆਗੂਆਂ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।

 

ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਬਸਤੀ ਸ਼ੇਖ, ਮਾਡਲ ਹਾਊਸ ਰੋਡ ਵਾਲੇ ਸ਼ਮਸ਼ਾਨਘਾਟ, ਜਲੰਧਰ ਵਿਖੇ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿਆਸੀ, ਸਮਾਜਿਕ ਆਗੂ ਅਤੇ ਵਰਕਰਾਂ ਦੇ ਪਹੁੰਚਣ ਦੀ ਉਮੀਦ ਹੈ।