Director : Manvir Singh Walia
Editor : Jatin kumar Sahota
ਜਲੰਧਰ, 12 ਸਤੰਬਰ : Prime Punjab
ਜਲੰਧਰ ਦੇ ਇੰਡਸਟਰੀਅਲ ਏਰੀਆ ‘ਚ 10 ਤੋਂ 11 ਘੰਟੇ ਦੇ ਲੰਬੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਦੇਰ ਰਾਤ ਕਰੀਬ 11:30 ਵਜੇ ਸੋਢਲ ਚੌਕ ਜਾਮ ਕਰ ਦਿੱਤਾ। ਲੋਕਾਂ ਨੇ ਇਲਾਕੇ ਦੇ ਪਾਰਸ਼ਦ ਅਸ਼ਵਨੀ ਅਗਰਵਾਲ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 6 ਵਜੇ ਤੱਕ ਲਗਾਤਾਰ ਬਿਜਲੀ ਗੁੱਲ ਰਹਿੰਦੀ ਹੈ।
ਬਿਜਲੀ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਗਰਮੀ ‘ਚ ਲੋਕ ਰਾਤ ਨੂੰ ਸੌਂ ਵੀ ਨਹੀਂ ਪਾ ਰਹੇ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਇੰਡਸਟਰੀ ਏਰੀਆ ‘ਚ ਰਾਤ ਨੂੰ ਫੈਕਟਰੀ ‘ਚ ਕੱਟ ਚਾਹੇ ਲਾ ਲਓ ਪਰ ਘਰੇਲੂ ਖਪਤਕਾਰਾਂ ਨੂੰ ਕਿਉਂ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਲੋਕਾਂ ਨੇ ਇਲਜ਼ਾਮ ਲਾਇਆ ਕਿ ਬਿਜਲੀ ਵਿਭਾਗ ਦੇ ਜੇ.ਈ. ਅਤੇ ਐਕਸੀਅਨ ਨੂੰ ਸ਼ਿਕਾਇਤ ਕਰਨ ‘ਤੇ ਕੋਈ ਸੁਣਵਾਈ ਨਹੀਂ ਹੁੰਦੀ। ਅਫ਼ਸਰ ਪਟਿਆਲਾ ਹੈੱਡਕੁਆਰਟਰ ਤੋਂ ਮੈਸੇਜ ਆਉਣ ਅਤੇ ਉੱਪਰੋਂ ਹੀ ਕੱਟ ਲਗਾਏ ਜਾਣ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲੈਂਦੇ ਹਨ।
ਪਾਰਸ਼ਦ ਅਸ਼ਵਨੀ ਅਗਰਵਾਲ ਨੂੰ ਲੈ ਕੇ ਵੀ ਲੋਕਾਂ ਨੇ ਖ਼ਰੀ-ਖੋਟੀ ਸੁਣਾਈ। ਕਹਿਣਾ ਸੀ ਕਿ ਪਾਰਸ਼ਦ ਸੁੱਤਾ ਹੋਇਆ ਹੈ, ਫ਼ੋਨ ਕਰੋ ਤਾਂ ਮੌਕੇ ‘ਤੇ ਨਹੀਂ ਆਉਂਦਾ, ਸਿਰਫ਼ ਵੋਟਾਂ ਵੇਲੇ ਦਿਖਦਾ ਹੈ। ਪੁਰਾਣੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਾਰਸ਼ਦ ਨੇ ਉਸ ਸਮੇਂ ਵੀ ਫ਼ੋਨ ਨਹੀਂ ਚੁੱਕਿਆ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਨੂੰ ਸਮਝਾ-ਬੁਝਾ ਕੇ ਜਾਮ ਖੁਲ੍ਹਵਾਇਆ।




More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।