Pages

Pages

ਜਲੰਧਰ ਦੇ ਜੇ.ਪੀ. ਨਗਰ ਵਿੱਚ ਕਾਰ ਦਾ ਸ਼ੀਸ਼ਾ ਤੋੜ ਕੇ ਚੋਰੀ ਦੀ ਕੋਸ਼ਿਸ਼ – ਸੀ.ਸੀ.ਟੀ.ਵੀ. ਖੰਗਾਲੇ ਜਾ ਰਹੇ, ਪੁਲਿਸ ਤੇਜ਼ ਤਲਾਸ਼ ਵਿੱਚ।

ਜਲੰਧਰ, 12 ਸਤੰਬਰ : Prime Punjab 

ਜਲੰਧਰ: ਬਸਤੀ ਬਾਵਾ ਖੇਲ ਥਾਣੇ ਦੇ ਅਧੀਨ ਆਉਂਦੇ ਜੇ.ਪੀ. ਨਗਰ ਇਲਾਕੇ ਵਿੱਚ ਚੋਰੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਪੀ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ ਦੇ ਬਾਹਰ ਖੜ੍ਹੀ ਇੱਕ ਕਾਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਨਿਸ਼ਾਨਾ ਬਣਾਇਆ ਅਤੇ ਕਾਰ ਦਾ ਸ਼ੀਸ਼ਾ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ।

 

ਘਟਨਾ ਦੀ ਸੂਚਨਾ ਮਿਲਦੇ ਹੀ ਬਸਤੀ ਬਾਵਾ ਖੇਲ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪੂਰੀ ਘਟਨਾ ਕੋਲ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

 

ਏ.ਸੀ.ਪੀ. ਵੈਸਟ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਲਈ ਤਕਨੀਕੀ ਟੀਮਾਂ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਇਲਾਕੇ ਵਿੱਚ ਗਸ਼ਤ ਵਧਾ ਦਿੱਤਾ ਹੈ।

 

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਵਾਹਨਾਂ ਨੂੰ ਸੁਰੱਖਿਅਤ ਸਥਾਨ ‘ਤੇ ਪਾਰਕ ਕਰਨ, ਕੀਮਤੀ ਸਮਾਨ ਗੱਡੀ ਵਿੱਚ ਨਾ ਛੱਡਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ 112 ਨੰਬਰ ‘ਤੇ ਪੁਲਿਸ ਨੂੰ ਦਿੱਤੀ ਜਾਵੇ। ਰਾਤ ਸਮੇਂ ਵਾਹਨ ਦੀ ਸੁਰੱਖਿਆ ਲਈ ਵਾਧੂ ਧਿਆਨ ਦਿੱਤਾ ਜਾਵੇ।