Pages

Pages

ਜਲੰਧਰ ‘ਚ 25 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ – ਬਾਬਾ ਸੋਢਲ ਮੇਲੇ ਕਰਕੇ ਸਰਕਾਰੀ ਦਫਤਰ, ਸਕੂਲ-ਕਾਲਜ ਰਹਿਣਗੇ ਬੰਦ।

Director : Manvir Singh Walia 

Editor : Jatin Kumar Sahota 

ਜਲੰਧਰ, 15 ਸਤੰਬਰ : Prime Punjab 

ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਸਲਾਨਾ ਮੇਲੇ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਭਰ ‘ਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਹ ਹੁਕਮ ਅੱਜ ਮਿਤੀ 15/09/26 ਨੂੰ ਪਿੱਠ ਅੰਕਣ ਨੰਬਰ 291 /ਆਰ.ਆਈ.ਏ. ਰਾਹੀਂ ਜਾਰੀ ਕੀਤਾ ਗਿਆ ਹੈ। ਹੁਕਮ ‘ਚ ਕਿਹਾ ਗਿਆ ਹੈ ਕਿ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

 

ਇਸ ਛੁੱਟੀ ਦੌਰਾਨ ਜ਼ਿਲ੍ਹਾ ਜਲੰਧਰ ‘ਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਹ ਛੁੱਟੀ ਸਿਰਫ ਜਲੰਧਰ ਜ਼ਿਲ੍ਹੇ ਲਈ ਹੀ ਲਾਗੂ ਹੋਵੇਗੀ।