ਹੁਸ਼ਿਆਰਪੁਰ, 15 ਸਤੰਬਰ : Prime Punjab
ਪੰਜਾਬ ‘ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਨਾਲ ਛੇੜਛਾੜ ਰੁਕਣ ਦਾ ਨਾਂ ਨਹੀਂ ਲੈ ਰਹੀ। ਲੁਧਿਆਣਾ ਵਾਲੀ ਘਟਨਾ ਨੂੰ ਹਾਲੇ ਦਿਨ ਹੀ ਹੋਏ ਸਨ ਕਿ ਹੁਣ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਤੋਂ ਮੰਦਭਾਗੀ ਖ਼ਬਰ ਆਈ ਹੈ।
ਸ਼ਰਾਰਤੀ ਅਨਸਰਾਂ ਨੇ ਰਾਤ ਦੇ ਹਨੇਰੇ ‘ਚ ਬਾਬਾ ਸਾਹਿਬ ਦੀ ਮੂਰਤੀ ‘ਤੇ ਪੱਥਰ ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਮੂਰਤੀ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਸਵੇਰੇ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ‘ਚ ਤਣਾਅ ਫੈਲ ਗਿਆ।
ਸੂਚਨਾ ਮਿਲਦੇ ਹੀ ਡਾ. ਅੰਬੇਡਕਰ ਦੇ ਪੈਰੋਕਾਰ ਅਤੇ ਐਸ.ਸੀ ਭਾਈਚਾਰੇ ਦੇ ਲੋਕ ਵੱਡੀ ਗਿਣਤੀ ‘ਚ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਵੱਖ-ਵੱਖ ਦਲਿਤ ਜਥੇਬੰਦੀਆਂ ਨੇ ਇਸ ਨੂੰ ਸੋਚੀ-ਸਮਝੀ ਸਾਜ਼ਿਸ਼ ਦੱਸਿਆ ਹੈ।
ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।