Pages

Pages

ਅੰਮ੍ਰਿਤਸਰ ‘ਚ ਵੱਡੀ ਕਾਰਵਾਈ – 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ 4 ਤਸਕਰ ਕਾਬੂ, ਦੁਬਈ ਤੋਂ ਚੱਲ ਰਿਹਾ ਸੀ ਨੈੱਟਵਰਕ।

ਅੰਮ੍ਰਿਤਸਰ, 16 ਸਤੰਬਰ : Prime Punjab 

ਪੰਜਾਬ ਪੁਲਿਸ ਨੂੰ ਨਸ਼ਾ ਤੇ ਹਥਿਆਰ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੇ ਉਨ੍ਹਾਂ ਕੋਲੋਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਤੇ 3 ਕਾਰਤੂਸ ਬਰਾਮਦ ਕੀਤੇ ਹਨ।

 

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਤਸਕਰ ਦੁਬਈ ‘ਚ ਬੈਠੇ ਇੱਕ ਹੈਂਡਲਰ ਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ‘ਚ ਸਨ। ਦੁਬਈ ਤੋਂ ਮਿਲੇ ਨਿਰਦੇਸ਼ਾਂ ‘ਤੇ ਹੀ ਉਹ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ। ਇਹ ਨੈੱਟਵਰਕ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ।

 

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ‘ਚ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ Backward ਤੇ Forward ਲਿੰਕ ਖੰਗਾਲ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰ ਤਸਕਰੀ ‘ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਤੇ ਸੰਗਠਿਤ ਅਪਰਾਧਿਕ ਨੈੱਟਵਰਕ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।