ਜਲੰਧਰ, 17 ਸਤੰਬਰ : Prime Punjab
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ-ਸੁਨਾਮ ‘ਚ ਸ਼ੁਰੂ ਕੀਤੇ ‘ਰੇਲ ਰੋਕੋ’ ਅੰਦੋਲਨ ਦਾ ਵੱਡਾ ਅਸਰ ਜਲੰਧਰ ‘ਤੇ ਵੇਖਣ ਨੂੰ ਮਿਲਿਆ। ਕਿਸਾਨਾਂ ਵੱਲੋਂ ਦੇਵੀਦਾਸਪੁਰਾ (ਅੰਮ੍ਰਿਤਸਰ), ਬਿਆਸ ਅਤੇ ਮਲਾਂਵਾਲਾ (ਫਿਰੋਜ਼ਪੁਰ) ‘ਚ ਰੇਲਵੇ ਟਰੈਕ ਜਾਮ ਕਰਨ ਨਾਲ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਇਸ ਜਾਮ ਕਾਰਨ ਸ਼ਤਾਬਦੀ ਐਕਸਪ੍ਰੈਸ ਸਣੇ ਕਈ ਵੱਡੀਆਂ ਟਰੇਨਾਂ ਰਸਤੇ ‘ਚ ਹੀ ਰੋਕ ਦਿੱਤੀਆਂ ਗਈਆਂ ਹਨ। ਜਲੰਧਰ ਰੇਲਵੇ ਸਟੇਸ਼ਨ ‘ਤੇ ਹਜ਼ਾਰਾਂ ਯਾਤਰੀਆਂ ਦੀ ਭਾਰੀ ਭੀੜ ਜਮ੍ਹਾ ਹੋ ਗਈ ਹੈ। ਪਾਣੀਪਤ ਤੋਂ ਬਿਆਸ ਜਾ ਰਹੇ ਯਾਤਰੀ ਸੱਤਿਆ ਮਿੱਢਾ ਅਤੇ ਪਰਿਵਾਰ ਸਮੇਤ ਅੰਮ੍ਰਿਤਸਰ ਜਾ ਰਹੇ ਸੁਜੀਤ ਪ੍ਰਧਾਨ ਵਰਗੇ ਯਾਤਰੀਆਂ ਨੇ ਦੱਸਿਆ ਕਿ ਰਿਜ਼ਰਵੇਸ਼ਨ ਹੋਣ ਦੇ ਬਾਵਜੂਦ ਟਰੇਨ ਰੋਕ ਦਿੱਤੀ ਗਈ ਅਤੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਰਹੀ, ਛੋਟੇ ਬੱਚਿਆਂ ਨਾਲ ਭਾਰੀ ਪਰੇਸ਼ਾਨੀ ਹੋ ਰਹੀ ਹੈ।
ਉਧਰ ਹਾਲਾਤ ਨੂੰ ਆਮ ਕਰਨ ਲਈ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰ ਪ੍ਰਤੀਨਿਧਾਂ ਦੀ IG ਬਾਰਡਰ ਰੇਂਜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਮੀਟਿੰਗ ਹੋ ਚੁੱਕੀ ਹੈ। ਇਸ ਗੱਲਬਾਤ ‘ਚ ਕੀ ਸਹਿਮਤੀ ਬਣੀ ਹੈ, ਇਸ ਬਾਰੇ ਪੰਧੇਰ ਜਲਦ ਮੀਡੀਆ ਨੂੰ ਜਾਣਕਾਰੀ ਦੇਣਗੇ।
ਦੂਜੇ ਪਾਸੇ ਰੇਲਵੇ ਪ੍ਰਸ਼ਾਸਨ ਨੇ ਫਸੇ ਹੋਏ ਯਾਤਰੀਆਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਦਲਵੀਆਂ ਬੱਸਾਂ ਦਾ ਪ੍ਰਬੰਧ ਕਰਨਾ ਸ਼ੁਰੂ ਕਰ ਦਿੱਤਾ ਹੈ। ਯਾਤਰੀਆਂ ਨੂੰ ਅਪੀਲ ਹੈ ਕਿ ਸਟੇਸ਼ਨ ‘ਤੇ ਜਾਣ ਤੋਂ ਪਹਿਲਾਂ 139 ‘ਤੇ ਕਾਲ ਕਰਕੇ ਟਰੇਨ ਦਾ ਸਟੇਟਸ ਜ਼ਰੂਰ ਚੈੱਕ ਕਰ ਲੈਣ।



More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।