ਚੰਡੀਗੜ੍ਹ, 17 ਸਤੰਬਰ : Prime Punjab
ਪੰਜਾਬ ਸਰਕਾਰ ਨੇ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦਿਆਂ 3 ਸੀਨੀਅਰ IAS ਅਫਸਰਾਂ ਦੀਆਂ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਵੱਲੋਂ 1993 ਬੈਚ ਦੇ ਸੀਨੀਅਰ ਅਫਸਰ ਅਨੁਰਾਗ ਵਰਮਾ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਅਰਸ਼ਦੀਪ ਸਿੰਘ ਥਿੰਦ ਦੀ ਥਾਂ ‘ਤੇ ਤਬਦੀਲ ਕਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲ ਟਰਾਂਸਪੋਰਟ ਵਿਭਾਗ ਦੇ ACS ਦਾ ਵਾਧੂ ਚਾਰਜ ਵੀ ਰਹੇਗਾ।
ਇਸੇ ਤਰ੍ਹਾਂ IAS ਅਧਿਕਾਰੀ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।