ਅੰਮ੍ਰਿਤਸਰ, 18 ਸਤੰਬਰ : Prime Punjab
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਮੁੱਖ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਦੋਸ਼ੀ ਵਿਦੇਸ਼ ‘ਚ ਬੈਠੇ ਤਸਕਰ ਦੇ ਸੰਪਰਕ ‘ਚ ਸੀ ਅਤੇ ਉਸਦੇ ਹੁਕਮਾਂ ‘ਤੇ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਜਾਣ ਦਾ ਸ਼ੱਕ ਹੈ, ਜਿਸਦਾ ਪੰਜਾਬ ‘ਚ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਰੁਪਏ ਮੁੱਲ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਲਿੰਕਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕਰਕੇ ਪੂਰੇ ਗਿਰੋਹ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ‘ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।