Pages

Pages

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ – ਸਰਹੱਦ ਪਾਰ ਹੈਰੋਇਨ ਤਸਕਰੀ ਦਾ ਨੈਟਵਰਕ ਬੇਨਕਾਬ, 47.3 ਕਿਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ 4 ਤਸਕਰ ਕਾਬੂ।

  • ਫਰੀਦਕੋਟ, 20 ਸਤੰਬਰ : Prime Punjab 

ਫਰੀਦਕੋਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਹਨ। ਇਹ ਹੁਣ ਤੱਕ ਦੀਆਂ ਵੱਡੀਆਂ ਬਰਾਮਦਗੀਆਂ ‘ਚੋਂ ਇੱਕ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਤਾਰ ਸਰਹੱਦ ਪਾਰੋਂ ਪੰਜਾਬ ‘ਚ ਹੈਰੋਇਨ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨਾਲ ਜੁੜੇ ਹੋਏ ਹਨ। ਇਹ ਖੇਪ ਪਾਕਿਸਤਾਨ ਤੋਂ ਡਰੋਨ ਜਾਂ ਹੋਰ ਜ਼ਰੀਏ ਭਾਰਤੀ ਸਰਹੱਦ ‘ਚ ਸੁੱਟੀ ਗਈ ਸੀ, ਜਿਸਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।

 

ਇਸ ਸਬੰਧੀ ਥਾਣਾ ਸਾਦਿਕ, ਫਰੀਦਕੋਟ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਗ੍ਰਿਫਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈਟਵਰਕ ਦੇ ਅਗਲੇ-ਪਿਛਲੇ ਸਾਰੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਹੋ ਰਹੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਖਤਮ ਕਰਨ ਲਈ ਸਖ਼ਤ ਕਾਰਵਾਈ ਜਾਰੀ ਰਹੇਗੀ।