ਲੁਧਿਆਣਾ, 21 ਸਤੰਬਰ : Prime Punjab
ਲੁਧਿਆਣਾ ਦੇ ਪੌਸ਼ ਇਲਾਕੇ ਪੱਖੋਵਾਲ ਰੋਡ ਸਥਿਤ ਇੱਕ ਹੋਟਲ ‘ਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ 5ਵੀਂ ਮੰਜ਼ਿਲ ਦੇ ਕਮਰਾ ਨੰਬਰ 508 ‘ਚੋਂ ਇੱਕ ਪ੍ਰਾਪਰਟੀ ਕਾਰੋਬਾਰੀ ਦੀ ਲਾਸ਼ ਬਰਾਮਦ ਹੋਈ।
ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰੀ ਇੱਕ ਦਿਨ ਪਹਿਲਾਂ ਹੀ ਹੋਟਲ ‘ਚ ਚੈੱਕ-ਇਨ ਕੀਤਾ ਸੀ। ਸੋਮਵਾਰ ਨੂੰ ਜਦੋਂ ਹੋਟਲ ਸਟਾਫ ਨੇ ਸਫਾਈ ਲਈ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਜਵਾਬ ਨਹੀਂ ਆਇਆ। ਸ਼ੱਕ ਹੋਣ ‘ਤੇ ਸਟਾਫ ਨੇ ਮਾਸਟਰ-ਕੀ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਲਾਸ਼ ਪਈ ਮਿਲੀ।
ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਬੂਤ ਇਕੱਠੇ ਕੀਤੇ। ਉਧਰ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਤਾਂ ਪਰਿਜਨ ਵੀ ਬਦਹਵਾਸ ਹਾਲਤ ‘ਚ ਹੋਟਲ ਪਹੁੰਚੇ।
ਫਿਲਹਾਲ ਪੁਲਿਸ ਮੌਤ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਟਲ ਦੀਆਂ CCTV ਫੁਟੇਜ ਦੀ ਜਾਂਚ ਤੋਂ ਬਾਅਦ ਹੀ ਮੌਤ ਦੀ ਅਸਲੀ ਵਜ੍ਹਾ ਸਾਹਮਣੇ ਆਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।