ਜਲੰਧਰ, 21 ਸਤੰਬਰ : Prime Punjab
ਜਲੰਧਰ ਪ੍ਰੈੱਸ ਕਲੱਬ ‘ਚ ਸਿੱਖ ਜਥੇਬੰਦੀਆਂ ਦੇ ਗਠਜੋੜ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ ‘ਤੇ ਗੰਭੀਰ ਸਵਾਲ ਚੁੱਕੇ ਹਨ। ਮਾਮਲਾ ਸ੍ਰੀ ਅਨੰਦਪੁਰ ਸਾਹਿਬ ਦਾ ਹੈ, ਜਿੱਥੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਇੱਕ ਔਰਤ ਦੀ ਸ਼ਿਕਾਇਤ ‘ਤੇ 21 ਅਗਸਤ ਨੂੰ ਜਬਰ-ਜਨਾਹ, ਬੰਧਕ ਬਣਾਉਣ ਅਤੇ ਧਮਕੀ ਦੇਣ ਦੀਆਂ ਧਾਰਾਵਾਂ ਹੇਠ FIR ਦਰਜ ਹੋਈ ਸੀ। ਜਥੇਬੰਦੀਆਂ ਨੇ ਪੁੱਛਿਆ ਹੈ ਕਿ ਇਸ ਪੂਰੇ ਮਾਮਲੇ ‘ਚ SGPC ਪ੍ਰਸ਼ਾਸਨ ਦੀ ਕੀ ਭੂਮਿਕਾ ਰਹੀ।
ਗਠਜੋੜ ਦੇ ਆਗੂ ਸੁਖਦੇਵ ਸਿੰਘ ਫਗਵਾੜਾ ਨੇ ਇਲਜ਼ਾਮ ਲਾਇਆ ਕਿ ਸ਼ਿਕਾਇਤਕਰਤਾ ਔਰਤ ਨੂੰ ਲੰਬੇ ਸਮੇਂ ਤੱਕ SGPC ਦੀ ਸਰਾਂ ‘ਚ ਠਹਿਰਾਇਆ ਗਿਆ, ਗੱਡੀ, ਡਰਾਈਵਰ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਸਵਾਲ ਚੁੱਕਿਆ ਕਿ ਜੇ ਔਰਤ ਨੂੰ ਇੰਨੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਸਨ ਤਾਂ ਇਸ ਦੌਰਾਨ ਕਥਿਤ ਘਟਨਾਵਾਂ ਕਿਵੇਂ ਹੋਈਆਂ ਅਤੇ ਇਸਦੀ ਪ੍ਰਸ਼ਾਸਨਿਕ ਜ਼ਿੰਮੇਵਾਰੀ ਕਿਸਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਔਰਤ ਮੁਤਾਬਕ ਉਸਨੇ ਅਕਾਲ ਤਖ਼ਤ ਦੇ ਜਥੇਦਾਰ ਅਤੇ SGPC ਪ੍ਰਧਾਨ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।
ਆਗੂਆਂ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰਜੀਤ ਚਾਵਲਾ ‘ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਮਾਮਲੇ ‘ਚ ਜਲਦਬਾਜ਼ੀ ਦਿਖਾਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਰਫ ਇੱਕ ਵਿਅਕਤੀ ‘ਤੇ ਲੱਗੇ ਦੋਸ਼ਾਂ ਤੱਕ ਸੀਮਤ ਨਹੀਂ ਹੈ, ਸਗੋਂ SGPC ਅਤੇ ਸਿੱਖ ਸੰਸਥਾਵਾਂ ਦੀ ਸਾਖ ਅਤੇ ਜਵਾਬਦੇਹੀ ਨਾਲ ਜੁੜਿਆ ਹੈ। ਇਸ ਲਈ ਪ੍ਰਧਾਨ ਧਾਮੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਕਦੋਂ ਮਿਲੀ ਅਤੇ ਕੀ ਐਕਸ਼ਨ ਲਿਆ ਗਿਆ।
ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 24 ਸਤੰਬਰ 2026, ਵੀਰਵਾਰ ਨੂੰ 51 ਮੈਂਬਰਾਂ ਦਾ ਜੱਥਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਸਥਿਤ ਜੱਦੀ ਘਰ ਜਾਵੇਗਾ। ਉੱਥੇ ਗੁਰਬਾਣੀ ਜਾਪ ਦੇ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਕੇ 5 ਸਵਾਲ ਪੁੱਛੇ ਜਾਣਗੇ। ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ ਹੋਰ SGPC ਅਹੁਦੇਦਾਰਾਂ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਘਰ ਜਾ ਕੇ ਵੀ ਜਵਾਬ ਮੰਗਿਆ ਜਾਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।