Pages

Pages

ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – 6 ਨਜਾਇਜ਼ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 8 ਬਦਮਾਸ਼ ਕਾਬੂ, 13 ਪਿਸਤੌਲ ਬਰਾਮਦ।

ਅੰਮ੍ਰਿਤਸਰ, 22 ਸਤੰਬਰ : Prime Punjab 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 6 ਵੱਡੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਨੂੰ ਤੋੜਦਿਆਂ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 13 ਨਜਾਇਜ਼ ਪਿਸਤੌਲ ਅਤੇ 23 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

 

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਹ ਸਾਰੇ ਦੋਸ਼ੀ ਵਿਦੇਸ਼ ‘ਚ ਬੈਠੇ ਸਮਗਲਰਾਂ ਨਾਲ ਜੁੜੇ ਹੋਏ ਸਨ। ਵਿਦੇਸ਼ ਤੋਂ ਹਥਿਆਰ ਮੰਗਵਾ ਕੇ ਇਹ ਪੰਜਾਬ ‘ਚ ਅਪਰਾਧਿਕ ਗਤੀਵਿਧੀਆਂ ਲਈ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਦੇ ਹੋਰ ਸਾਥੀਆਂ ਦੇ ਨੈੱਟਵਰਕ ਨੂੰ ਵੀ ਟਰੇਸ ਕਰ ਲਿਆ ਹੈ।

 

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ, ਥਾਣਾ ਗੇਟ ਹਕੀਮਾ, ਥਾਣਾ ਸੁਲਤਾਨਵਿੰਡ ਅਤੇ ਥਾਣਾ ਡੀ-ਡਿਵੀਜ਼ਨ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਾਰੇ ਲਿੰਕ ਖੰਗਾਲ ਰਹੀ ਹੈ ਤਾਂ ਜੋ ਪੂਰੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।

 

ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ‘ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕ ਖਿਲਾਫ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਜਿਹੇ ਅਨਸਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ।