Pages

Pages

ਜਲੰਧਰ ‘ਚ ਨਸ਼ਾ ਤਸਕਰਾਂ ‘ਤੇ ਵੱਡਾ ਸ਼ਿਕੰਜਾ – 1 ਕਿਲੋ ਅਫੀਮ, 5000 ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਕਾਬੂ।

Director : Manvir Singh Walia 

Editor : Jatin Kumar Sahota 

ਜਲੰਧਰ, 22 ਸਤੰਬਰ : Prime Punjab 

ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਸੀਪੀ ਵੈਸਟ, ਏਡੀਸੀਪੀ-2 ਅਤੇ ਏਸੀਪੀ ਵੈਸਟ ਦੀ ਟੀਮ ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

 

ਫੜੇ ਗਏ ਮੁਲਜ਼ਮਾਂ ਕੋਲੋਂ ਕੁੱਲ 1 ਕਿਲੋ ਅਫੀਮ, 5000 ਪ੍ਰੈਗਾਬਾਲਿਨ ਨਸ਼ੀਲੀਆਂ ਗੋਲੀਆਂ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਮੁੱਖ ਮੁਲਜ਼ਮ ਦੀ ਪਛਾਣ ਸ਼ੁਭਮ ਸ਼ਰਮਾ ਵਾਸੀ ਬਾਬਾ ਸਾਹਿਬ ਨਗਰ ਜਲੰਧਰ ਵਜੋਂ ਹੋਈ ਹੈ। ਤਿੰਨੇ ਮੁਲਜ਼ਮਾਂ ਦੀ ਉਮਰ 24 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

 

ਪੁਲਿਸ ਨੇ ਨਾਕਾਬੰਦੀ ਤੇ ਚੈਕਿੰਗ ਦੌਰਾਨ ਪਹਿਲਾਂ ਇੱਕ ਮੁਲਜ਼ਮ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ। ਉਸ ਤੋਂ ਪੁੱਛਗਿੱਛ ਤੋਂ ਬਾਅਦ ਉਸਦੇ ਬੈਕਵਰਡ ਲਿੰਕ ਖੰਗਾਲਦਿਆਂ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਨਸ਼ੀਲੀਆਂ ਗੋਲੀਆਂ ਦੀ ਇਹ ਖੇਪ ਬਾਹਰਲੇ ਰਾਜ ਤੋਂ ਲਿਆਂਦੀ ਜਾ ਰਹੀ ਸੀ।

 

ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਤਕਨੀਕੀ ਤੇ ਫੋਰੈਂਸਿਕ ਜਾਂਚ ਅਤੇ ਪੈਸਿਆਂ ਦੇ ਲੈਣ-ਦੇਣ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਨਸ਼ਾ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਖਿਲਾਫ ਸਖਤ ਕਾਰਵਾਈ ਲਗਾਤਾਰ ਜਾਰੀ ਰਹੇਗੀ।