ਫਾਜ਼ਿਲਕਾ, 22 ਸਤੰਬਰ : Prime Punjab
ਫਾਜ਼ਿਲਕਾ ਜ਼ਿਲ੍ਹੇ ਤੋਂ ਨਸ਼ੇ ਕਾਰਨ ਇੱਕ ਹੋਰ ਦੁਖਦ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅਰਨੀਵਾਲਾ ਦੇ ਪਿੰਡ ਢਿੱਪਾਂਵਾਲੀ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਕੋਹਰਾਮ ਮੱਚਿਆ ਹੋਇਆ ਹੈ ਅਤੇ ਇਲਾਕੇ ‘ਚ ਸੋਗ ਦੀ ਲਹਿਰ ਹੈ।
ਪੀੜਤ ਮਾਂ ਨੇ ਦੱਸਿਆ ਕਿ ਉਸਦਾ ਪੁੱਤਰ ਨਸ਼ੇ ਦਾ ਆਦੀ ਸੀ। ਉਹ ਸਵੇਰੇ ਦਿਹਾੜੀ ਲਗਾਉਣ ਲਈ ਘਰੋਂ ਨਿਕਲਿਆ ਸੀ, ਪਰ ਦੇਰ ਤੱਕ ਵਾਪਸ ਨਾ ਆਇਆ। ਬਾਅਦ ‘ਚ ਉਸਦੀ ਲਾਸ਼ ਨਹਿਰ ਦੇ ਪੁਲ ‘ਤੇ ਬੇਹੋਸ਼ੀ ਦੀ ਹਾਲਤ ‘ਚ ਡਿੱਗੀ ਮਿਲੀ। ਪਰਿਵਾਰ ਨੇ ਦੱਸਿਆ ਕਿ ਉਹ ਕਈ ਵਾਰ ਉਸਨੂੰ ਨਸ਼ਾ ਛੱਡਣ ਲਈ ਸਮਝਾ ਚੁੱਕੇ ਸਨ।
ਮੌਕੇ ਤੋਂ ਮਿਲੇ ਸਬੂਤ ਨਸ਼ੇ ਦੀ ਓਵਰਡੋਜ਼ ਵੱਲ ਇਸ਼ਾਰਾ ਕਰ ਰਹੇ ਹਨ। ਪੁਲਿਸ ਮੁਤਾਬਕ ਲਾਸ਼ ਦੇ ਨੇੜਿਓਂ ਸਰਿੰਜ, ਲਾਈਟਰ, ਬੀੜੀਆਂ ਅਤੇ ਪਾਣੀ ਦਾ ਗਿਲਾਸ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ‘ਚ ਨਸ਼ੇ ਦੇ ਵੱਧਦੇ ਕਹਿਰ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਕਿਸੇ ਹੋਰ ਮਾਂ ਦੀ ਗੋਦ ਨਾ ਉਜੜੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।