ਅੰਮ੍ਰਿਤਸਰ, 23 ਸਤੰਬਰ : Prime Punjab
ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਸਰਹੱਦ ਪਾਰੋਂ ਹੋ ਰਹੀ ਤਸਕਰੀ ‘ਤੇ ਸਖ਼ਤ ਨਿਗਰਾਨੀ ਤਹਿਤ ਕੀਤੀ ਗਈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਹ ਪੂਰਾ ਨੈੱਟਵਰਕ ਦੁਬਈ ‘ਚ ਬੈਠੇ ਇੱਕ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ। ਉਹ ਪੰਜਾਬ ‘ਚ ਮੌਜੂਦ ਆਪਣੇ ਸਾਥੀਆਂ ਅਤੇ ਵਿਦੇਸ਼ਾਂ ‘ਚ ਬੈਠੇ ਹੋਰ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਪੁਲਿਸ ਹੁਣ ਇਸ ਦੁਬਈ-ਬੇਸਡ ਤਸਕਰ ਦੀ ਪਛਾਣ ਅਤੇ ਉਸ ਦੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਬਰਾਮਦ ਕੀਤੀ ਗਈ 20 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ Backward ਅਤੇ Forward Linkages ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕਰ ਰਹੀ ਹੈ ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਹੋ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸਰਹੱਦ ਪਾਰੋਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।