Pages

Pages

ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਪਾਰਕਿੰਗ ‘ਚੋਂ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ ‘ਚ ਦਹਿਸ਼ਤ।

ਜਲੰਧਰ, 23 ਸਤੰਬਰ : Prime Punjab 

ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਬਣੀ ਪਾਰਕਿੰਗ ਤੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸਵੇਰੇ ਲੋਕਾਂ ਨੇ ਲਾਸ਼ ਪਈ ਵੇਖੀ ਤਾਂ ਤੁਰੰਤ ਜੀਆਰਪੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਜੀਆਰਪੀ ਦੇ ਏਐਸਆਈ ਬਲਵਿੰਦਰ ਟੀਮ ਸਮੇਤ ਮੌਕੇ ‘ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ।

 

ਮੌਕੇ ‘ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ‘ਚ ਪਤਾ ਲੱਗਾ ਹੈ ਕਿ ਮ੍ਰਿਤਕ ਇਲਾਕੇ ‘ਚ ਭੀਖ ਮੰਗ ਕੇ ਗੁਜ਼ਾਰਾ ਕਰਦਾ ਸੀ। ਉਹ ਅਕਸਰ ਸਟੇਸ਼ਨ ਦੇ ਆਸ-ਪਾਸ ਹੀ ਰਹਿੰਦਾ ਸੀ। ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਜਾਂ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ।

 

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਏਐਸਆਈ ਬਲਵਿੰਦਰ ਨੇ ਦੱਸਿਆ ਕਿ ਇਸ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ।

 

ਫਿਲਹਾਲ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ‘ਚ ਰੱਖਿਆ ਗਿਆ ਹੈ ਤਾਂ ਜੋ ਉਸਦੀ ਸ਼ਨਾਖਤ ਹੋ ਸਕੇ। ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਅਤੇ ਲਾਪਤਾ ਵਿਅਕਤੀਆਂ ਦੀ ਸੂਚੀ ਦੇ ਆਧਾਰ ‘ਤੇ ਪਹਿਚਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।