ਜਲੰਧਰ, 23 ਸਤੰਬਰ : Prime Punjab
ਜਲੰਧਰ ਦੇ ਮਾਤਾ ਗੁਜਰੀ ਖਾਲਸਾ ਸਕੂਲ ‘ਚ ਬੱਚਾ ਚੁੱਕਣ ਵਾਲੇ ਦੇ ਦਾਖਲ ਹੋਣ ਦੀ ਵਾਇਰਲ ਖ਼ਬਰ ‘ਤੇ ਪੁਲਿਸ ਨੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ACP ਵੈਸਟ ਸ਼੍ਰੀ ਆਤਿਸ਼ ਭਾਟੀਆ, PPS ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀ ਇਹ ਖ਼ਬਰ ਤੱਥਾਂ ਤੋਂ ਬਿਲਕੁਲ ਪਰੇ ਤੇ ਬੇਬੁਨਿਆਦ ਹੈ। ਬਸਤੀ ਬਾਵਾ ਖੇਲ ਪੁਲਿਸ ਨੇ ਮੌਕੇ ‘ਤੇ ਜਾਂਚ ਕੀਤੀ ਹੈ।
ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਦੀ ਪਹਿਚਾਣ ਰਾਮ ਬਹਾਦਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਮਕਸੂਦਾਂ ਮੰਡੀ ਨੇੜੇ ਰਹਿੰਦਾ ਹੈ। ਉਹ ਸ਼ਰਾਬ ਦੇ ਨਸ਼ੇ ਦੀ ਹਾਲਤ ‘ਚ ਸਕੂਲ ਅੰਦਰ ਦਾਖਲ ਹੋਇਆ ਸੀ ਤੇ ਬੱਚੇ ਦੇ ਦਾਖਲੇ ਸਬੰਧੀ ਜਾਣਕਾਰੀ ਲੈ ਰਿਹਾ ਸੀ। ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਬੁਲਾ ਕੇ ਉਸਨੂੰ ਹਵਾਲੇ ਕਰ ਦਿੱਤਾ।
ਪੁਲਿਸ ਰਿਕਾਰਡ ਚੈੱਕ ਕਰਨ ‘ਤੇ ਉਸ ਖਿਲਾਫ ਕੋਈ ਪੁਰਾਣਾ ਪਰਚਾ ਦਰਜ ਨਹੀਂ ਮਿਲਿਆ ਅਤੇ ਨਾ ਹੀ ਬੱਚਾ ਚੋਰੀ ਦੀ ਕੋਈ ਸ਼ਿਕਾਇਤ ਜਾਂ ਤੱਥ ਸਾਹਮਣੇ ਆਇਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਤਸਦੀਕ ਤੋਂ ਅਫਵਾਹਾਂ ਨੂੰ ਸ਼ੇਅਰ ਨਾ ਕੀਤਾ ਜਾਵੇ, ਜਿਸ ਨਾਲ ਲੋਕਾਂ ‘ਚ ਡਰ ਦਾ ਮਾਹੌਲ ਬਣਦਾ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਸਕੂਲ ਪ੍ਰਬੰਧਨ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲ ‘ਚ ਸੁਰੱਖਿਆ ਹੋਰ ਸਖਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ‘ਚ ਕੋਈ ਵੀ ਬਾਹਰੀ ਵਿਅਕਤੀ ਅਜਿਹੇ ਤਰੀਕੇ ਨਾਲ ਅੰਦਰ ਦਾਖਲ ਨਾ ਹੋ ਸਕੇ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।