ਜਲੰਧਰ, 25 ਸਤੰਬਰ : Prime Punjab
ਜਲੰਧਰ ਕੈਂਟ ਦੇ ਮੁਹੱਲਾ ਨੰਬਰ-8 ਸਥਿਤ ਪ੍ਰਕਿਰਤੀ ਹਸਪਤਾਲ ‘ਚ ਡਿਲੀਵਰੀ ਲਈ ਆਈ ਔਰਤ ਅਤੇ ਉਸਦੇ ਗਰਭ ‘ਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰਿੰਪੀ ਵਜੋਂ ਹੋਈ ਹੈ। ਮੌਤ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਅਤੇ ADCP City-2 ਮਾਧਵੀ ਸ਼ਰਮਾ ਮੌਕੇ ‘ਤੇ ਪਹੁੰਚੇ।
ਪੀੜਤ ਪਰਿਵਾਰ ਅਤੇ ਸੱਸ ਨੇ ਦੋਸ਼ ਲਾਇਆ ਕਿ ਪਿਛਲੇ 9 ਮਹੀਨਿਆਂ ਤੋਂ ਰਿੰਪੀ ਦਾ ਇਲਾਜ ਇਸੇ ਹਸਪਤਾਲ ‘ਚ ਚੱਲ ਰਿਹਾ ਸੀ। ਬੀਤੀ ਰਾਤ ਡਿਲੀਵਰੀ ਲਈ ਉਸਨੂੰ ਓਪਰੇਸ਼ਨ ਥੀਏਟਰ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਗਲਤ ਇੰਜੈਕਸ਼ਨ ਲਗਾ ਦਿੱਤਾ। ਟੀਕਾ ਲੱਗਦੇ ਹੀ ਉਸਦੀ ਤਬੀਅਤ ਵਿਗੜ ਗਈ ਅਤੇ ਮਾਂ-ਬੱਚੇ ਦੋਵਾਂ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਸਿੱਧੀ ਡਾਕਟਰੀ ਲਾਪਰਵਾਹੀ ਹੈ।
ADCP ਮਾਧਵੀ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ‘ਤੇ ਹਸਪਤਾਲ ਦੇ 2 ਡਾਕਟਰਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ ਅਤੇ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।
ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸੱਚ ਸਾਹਮਣੇ ਆਵੇਗਾ ਕਿ ਮੌਤ ਗਲਤ ਇੰਜੈਕਸ਼ਨ ਨਾਲ ਹੋਈ ਜਾਂ ਕਿਸੇ ਹੋਰ ਕਾਰਨ ਨਾਲ। ਜੇਕਰ ਡਾਕਟਰੀ ਲਾਪਰਵਾਹੀ ਸਾਬਤ ਹੁੰਦੀ ਹੈ ਤਾਂ ਹਸਪਤਾਲ ਪ੍ਰਬੰਧਨ ‘ਤੇ ਸਖਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇਗਾ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।