ਜਲੰਧਰ, 26 ਸਤੰਬਰ : Prime Punjab
ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਕੰਦੋਵਾਲੀ ਨੇੜੇ ਅੱਜ ਦੇਰ ਰਾਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਐਨਕਾਊਂਟਰ ‘ਚ ASI ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਵਾਲਾ ਮੁੱਖ ਮੁਲਜ਼ਮ ਕਰਨਬੀਰ ਸਿੰਘ ਉਰਫ ਕਰਮਵੀਰ ਸਿੰਘ ਮਾਰਿਆ ਗਿਆ।
ਪੁਲਿਸ ਮੁਤਾਬਕ ਇਹ ਬਦਮਾਸ਼ ਬੀਤੇ ਦਿਨ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ ਅਤੇ ਕਿਸੇ ਹੋਰ ਵੱਡੀ ਵਾਰਦਾਤ ਦੀ ਫਿਰਾਕ ‘ਚ ਸੀ। ਪੁਲਿਸ ਨੂੰ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਮੁਲਜ਼ਮ ਕੰਦੋਵਾਲੀ ਨੇੜੇ ਘੁੰਮ ਰਿਹਾ ਹੈ। ਪੁਲਿਸ ਨੇ ਘੇਰਾਬੰਦੀ ਕਰਕੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ, ਜਿਸ ‘ਚ ਇੱਕ ਮੁਲਾਜ਼ਮ ਜ਼ਖਮੀ ਹੋ ਗਿਆ।
ਜਵਾਬੀ ਕਾਰਵਾਈ ‘ਚ ਪੁਲਿਸ ਦੀ ਗੋਲੀ ਲੱਗਣ ਨਾਲ ਕਰਨਬੀਰ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ‘ਚ ਉਸਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਬੀਤੇ ਦਿਨੀਂ ASI ਜਸਵੰਤ ਸਿੰਘ ਡਿਊਟੀ ‘ਤੇ ਜਾ ਰਹੇ ਸਨ ਤਾਂ ਇਸੇ ਬਦਮਾਸ਼ ਨੇ ਉਨ੍ਹਾਂ ਦੇ ਸਿਰ ‘ਚ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹਨ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।