Director : Manvir Singh Walia
Editor : Jatin Kumar Sahota
ਜਲੰਧਰ, 30 ਸਤੰਬਰ : Prime Punjab
ਜਲੰਧਰ ‘ਚ ਅੱਜ ਪਰਗਪੁਰ ਨੇੜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਤੋਂ ਕੁਝ ਘੰਟੇ ਪਹਿਲਾਂ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰੀ ਈ-ਮੇਲ ਬੁੱਧਵਾਰ ਸਵੇਰੇ ਜਲੰਧਰ ਦੇ ਮਸ਼ਹੂਰ ਕੈਂਬਰਿਜ ਸਕੂਲ ਦੀ ਅਧਿਕਾਰਤ ਮੇਲ ‘ਤੇ ਆਈ ਹੈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ‘ਚ ਦਹਿਸ਼ਤ ਫੈਲ ਗਈ।
ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਤੁਰੰਤ ਜਲੰਧਰ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਬੰਬ ਡਿਸਪੋਜ਼ਲ ਸਕੁਐਡ, ਸਾਈਬਰ ਸੈੱਲ ਅਤੇ ਸਥਾਨਕ ਪੁਲਿਸ ਟੀਮਾਂ ਸਕੂਲ ‘ਚ ਪਹੁੰਚ ਗਈਆਂ ਅਤੇ ਪੂਰੇ ਕੈਂਪਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਘਟਨਾ ਇਸ ਕਰਕੇ ਵੀ ਗੰਭੀਰ ਮੰਨੀ ਜਾ ਰਹੀ ਹੈ ਕਿਉਂਕਿ ਅੱਜ ਹੀ ਜਲੰਧਰ ਦੇ 63 ਏਕੜ ਗਰਾਊਂਡ ‘ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਮਾਪਨ ਅਤੇ ਅਮਿਤ ਸ਼ਾਹ ਦੀ ਵੱਡੀ ਰੈਲੀ ਹੋਣੀ ਹੈ। ਰੈਲੀ ਨੂੰ ਲੈ ਕੇ ਪਹਿਲਾਂ ਤੋਂ ਹੀ ਲੋਕਲ ਪੁਲਿਸ ਦੇ ਨਾਲ-ਨਾਲ IB ਅਤੇ ਹੋਰ ਖੁਫੀਆ ਏਜੰਸੀਆਂ ਅਲਰਟ ‘ਤੇ ਹਨ। ਇਸ ਧਮਕੀ ਤੋਂ ਬਾਅਦ ਸਾਰੇ ਸੁਰੱਖਿਆ ਤੰਤਰ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਸਕੂਲਾਂ ਨੂੰ ਇਸੇ ਤਰ੍ਹਾਂ ਫਰਜ਼ੀ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲ ਚੁੱਕੀ ਹੈ, ਜੋ ਬਾਅਦ ‘ਚ ਅਫਵਾਹ ਨਿਕਲੀ। ਪੁਲਿਸ ਸਾਈਬਰ ਟੀਮ ਈ-ਮੇਲ ਦੇ IP ਐਡਰੈੱਸ ਨੂੰ ਟਰੇਸ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੀ ਹਰਕਤ ਹੈ ਜਾਂ ਰੈਲੀ ‘ਚ ਵਿਘਨ ਪਾਉਣ ਦੀ ਕੋਈ ਸਾਜ਼ਿਸ਼।



More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।