ਗੁਰਦਾਸਪੁਰ, 01 ਅਕਤੂਬਰ : Prime Punjab
ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ‘ਚ ਇੱਕ ਅਤਿ-ਆਧੁਨਿਕ ਗਲੌਕ (Glock) ਪਿਸਤੌਲ ਅਤੇ 6 ਦੇਸੀ .30 ਬੋਰ ਪਿਸਤੌਲਾਂ ਸ਼ਾਮਲ ਹਨ। ਇਸ ਤੋਂ ਇਲਾਵਾ 8 ਮੈਗਜ਼ੀਨ ਵੀ ਬਰਾਮਦ ਹੋਏ ਹਨ।
ਮੁੱਢਲੀ ਜਾਂਚ ‘ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੇ ਤਾਰ ਦੁਬਈ ਅਤੇ ਅਮਰੀਕਾ ਤੱਕ ਜੁੜੇ ਹੋਏ ਹਨ। ਪੁਲਿਸ ਮੁਤਾਬਕ ਦੁਬਈ ‘ਚ ਬੈਠੇ ਇੱਕ ਵਿਅਕਤੀ ਨੇ ਇਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਕੀਤੀ, ਜਦਕਿ USA ‘ਚ ਬੈਠੇ ਵਿਅਕਤੀ ਨੇ ਇਨ੍ਹਾਂ ਨੂੰ ਹਥਿਆਰ ਕਲੈਕਟ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਹ ਨੈੱਟਵਰਕ ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਕਰਕੇ ਮਾਹੌਲ ਖਰਾਬ ਕਰਨ ਦੀ ਫਿਰਾਕ ‘ਚ ਸੀ।
ਇਸ ਸਬੰਧੀ ਥਾਣਾ ਕਲਾਨੌਰ ‘ਚ FIR ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿੱਛੇ ਅਤੇ ਅੱਗੇ ਦੀਆਂ ਸਾਰੀਆਂ ਕੜੀਆਂ ਨੂੰ ਖੋਲ੍ਹਣ ‘ਚ ਲੱਗੀ ਹੈ। ਗਲੌਕ ਵਰਗੇ ਮਹਿੰਗੇ ਅਤੇ ਫੌਜੀ-ਗਰੇਡ ਹਥਿਆਰ ਦਾ ਮਿਲਣਾ ਦਰਸਾਉਂਦਾ ਹੈ ਕਿ ਇਹ ਕੋਈ ਛੋਟਾ ਗੈਂਗ ਨਹੀਂ, ਸਗੋਂ ਵੱਡਾ ਅੰਤਰਰਾਸ਼ਟਰੀ ਰੈਕੇਟ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ। ਪਿਛਲੇ ਕੁਝ ਮਹੀਨਿਆਂ ‘ਚ ਗੁਰਦਾਸਪੁਰ ਅਤੇ ਬਾਰਡਰ ਏਰੀਆ ‘ਚ ਇਹ ਦੂਜੀ ਵੱਡੀ ਰਿਕਵਰੀ ਹੈ, ਜਿਸ ਨਾਲ ਸਰਹੱਦ ਪਾਰ ਤੋਂ ਹੋ ਰਹੀ ਹਥਿਆਰ ਤਸਕਰੀ ‘ਤੇ ਫਿਰ ਸਵਾਲ ਖੜ੍ਹੇ ਹੋਏ ਹਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।