ਅੰਮ੍ਰਿਤਸਰ, 02 ਅਕਤੂਬਰ : Prime Punjab
ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈੱਟਵਰਕ ਨੂੰ ਢਾਹ ਢੇਰੀ ਕਰਦਿਆਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਬਰਾਮਦ ਕੀਤੀਆਂ ਹਨ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਦੋਸ਼ੀ ਵਿਦੇਸ਼ ‘ਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ। ਉਹ ਸਰਹੱਦ ਪਾਰੋਂ ਹਥਿਆਰ ਅਤੇ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ‘ਚ ਸਪਲਾਈ ਕਰਨ ਦਾ ਕੰਮ ਕਰਦੇ ਸਨ। ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਸੀ।
ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ 2 ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਾਰੇ ਲਿੰਕਾਂ (Backward & Forward Linkages) ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।
DGP ਪੰਜਾਬ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਲਗਾਤਾਰ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।