ਜਲੰਧਰ, 02 ਅਕਤੂਬਰ : Prime Punjab
ਜਲੰਧਰ ਦਿਹਾਤੀ ਪੁਲਿਸ ਨੇ ਅੱਜ 2 ਅਕਤੂਬਰ ਨੂੰ ਇੱਕ ਉੱਚ ਪੱਧਰੀ ਕ੍ਰਾਈਮ ਰਿਵਿਊ ਮੀਟਿੰਗ ਕੀਤੀ। ਇਹ ਮੀਟਿੰਗ ਐੱਸ.ਐੱਸ.ਪੀ. ਸ. ਹਰਵਿੰਦਰ ਸਿੰਘ ਵਿਰਕ ਪੀ.ਪੀ.ਐੱਸ. ਦੀ ਅਗਵਾਈ ਹੇਠ ਹੋਈ। ਇਸ ਵਿੱਚ ਐੱਸ.ਪੀ. ਇਨਵੈਸਟੀਗੇਸ਼ਨ ਵਿਨੀਤ ਅਹਲਾਵਤ ਆਈ.ਪੀ.ਐੱਸ., ਐੱਸ.ਪੀ. ਹੈੱਡਕੁਆਰਟਰ ਤੇਜਬੀਰ ਸਿੰਘ, ਐੱਸ.ਪੀ. ਪੀ.ਬੀ.ਆਈ./ਆਪਰੇਸ਼ਨਲ ਗੁਰਪ੍ਰੀਤ ਸਿੰਘ ਗਿੱਲ ਸਮੇਤ ਸਾਰੇ ਡੀ.ਐੱਸ.ਪੀ., ਐੱਸ.ਐੱਚ.ਓ. ਤੇ ਚੌਂਕੀ ਇੰਚਾਰਜ ਹਾਜ਼ਰ ਸਨ।
ਮੀਟਿੰਗ ਦਾ ਮੁੱਖ ਮਕਸਦ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖਣਾ ਸੀ। ਐੱਸ.ਐੱਸ.ਪੀ. ਵੱਲੋਂ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਵਿਸਥਾਰ ‘ਚ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਰੋਜ਼ਾਨਾ ਵਿਸ਼ੇਸ਼ ਨਾਕਾਬੰਦੀ, ਰਾਤ ਦੀ ਡੋਮੀਨੇਸ਼ਨ ਡਰਾਈਵ, ਸ਼ੱਕੀ ਲੋਕਾਂ ਦੀ ਚੈਕਿੰਗ ਤੇ ਆਧੁਨਿਕ ਨਿਗਰਾਨੀ ਪ੍ਰਣਾਲੀਆਂ ਦੀ ਵਰਤੋਂ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ।
ਐੱਸ.ਐੱਸ.ਪੀ. ਵਿਰਕ ਨੇ ਸਾਫ਼ ਕਿਹਾ ਕਿ ਨਸ਼ਾ ਤਸਕਰਾਂ ਤੇ ਭਗੌੜੇ ਆਰੋਪੀਆਂ (ਪੀ.ਓਜ਼) ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇ। ਜ਼ਮਾਨਤ ‘ਤੇ ਰਿਹਾਅ ਹੋਏ ਵਿਅਕਤੀਆਂ ਦੀ ਰੈਗੂਲਰ ਤਸਦੀਕ ਤੇ ਨਿਗਰਾਨੀ ਰੱਖੀ ਜਾਵੇ। ਨਾਲ ਹੀ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕੇ ‘ਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀਆਂ ਰੈਗੂਲਰ ਮੀਟਿੰਗਾਂ ਕਰਨ ਲਈ ਕਿਹਾ, ਤਾਂ ਜੋ ਪੁਲਿਸ-ਪਬਲਿਕ ਦਾ ਮੇਲ ਮਜ਼ਬੂਤ ਹੋਵੇ ਤੇ ਪਿੰਡ ਪੱਧਰ ‘ਤੇ ਜਾਣਕਾਰੀ ਸਮੇਂ ਸਿਰ ਮਿਲੇ।
ਸੜਕ ਸੁਰੱਖਿਆ ਨੂੰ ਲੈ ਕੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟੇ ਜਾਣ ਤੇ ਲੋੜ ਪੈਣ ‘ਤੇ ਗੱਡੀਆਂ ਇੰਪਾਊਂਡ ਕੀਤੀਆਂ ਜਾਣ। ਦੋ-ਪਹੀਆ ਵਾਹਨਾਂ ਦੀ ਖਾਸ ਚੈਕਿੰਗ ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਗਿਆ। ਅੰਤ ਵਿੱਚ ਐੱਸ.ਐੱਸ.ਪੀ. ਵੱਲੋਂ ਸਾਰੇ ਅਧਿਕਾਰੀਆਂ ਨੂੰ ਆਪਣੇ ਇਲਾਕੇ ‘ਚ ਖੁਦ ਨਿਗਰਾਨੀ ਰੱਖ ਕੇ ਅਸਰਦਾਰ, ਅਨੁਸ਼ਾਸਿਤ ਤੇ ਪਾਰਦਰਸ਼ੀ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।