ਜਲੰਧਰ, 02 ਅਕਤੂਬਰ : Prime Punjab
ਜਲੰਧਰ ਦਿਹਾਤੀ ਪੁਲਿਸ ਦੀ ਅੱਜ 2 ਅਕਤੂਬਰ 2026 ਨੂੰ ਉੱਚ ਪੱਧਰੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ SSP ਸ. ਹਰਵਿੰਦਰ ਸਿੰਘ ਵਿਰਕ PPS ਨੇ ਕੀਤੀ। ਮੀਟਿੰਗ ਵਿੱਚ SP Investigation ਵਿਨੀਤ ਆਹਲਾਵਤ IPS, SP Hq ਤੇਜਬੀਰ ਸਿੰਘ, SP PBI/Operational ਗੁਰਪ੍ਰੀਤ ਸਿੰਘ ਗਿੱਲ ਸਮੇਤ ਜ਼ਿਲ੍ਹੇ ਦੇ ਸਾਰੇ DSP, SHO ਤੇ ਚੌਂਕੀ ਇੰਚਾਰਜ ਹਾਜ਼ਰ ਸਨ। ਮੀਟਿੰਗ ਵਿੱਚ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਦੀ ਸਮੀਖਿਆ ਕੀਤੀ ਗਈ।
SSP ਵੱਲੋਂ ਨਸ਼ਾ ਤਸਕਰੀ ਤੇ ਗੈਂਗਸਟਰ ਨੈੱਟਵਰਕ ਖਿਲਾਫ ਚੱਲ ਰਹੀ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਰੋਜ਼ਾਨਾ ਸਪੈਸ਼ਲ ਨਾਕਾਬੰਦੀ ਲਗਾਈ ਜਾਵੇ, ਰਾਤ ਨੂੰ ਡੋਮੀਨੇਸ਼ਨ ਆਪਰੇਸ਼ਨ ਚਲਾਇਆ ਜਾਵੇ ਤੇ ਸ਼ੱਕੀ ਵਿਅਕਤੀਆਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾਵੇ। ਨਾਲ ਹੀ ਭਗੌੜੇ ਅਪਰਾਧੀਆਂ (POs) ਤੇ ਜ਼ਮਾਨਤ ‘ਤੇ ਬਾਹਰ ਆਏ ਨਸ਼ਾ ਤਸਕਰਾਂ ਦੀ ਰੈਗੂਲਰ ਤਸਦੀਕ ਤੇ ਨਿਗਰਾਨੀ ਰੱਖੀ ਜਾਵੇ।
SSP ਨੇ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ SHO ਨੂੰ ਆਪਣੇ-ਆਪਣੇ ਇਲਾਕੇ ਵਿੱਚ Village Defence Committees (VDCs) ਦੀਆਂ ਰੈਗੂਲਰ ਮੀਟਿੰਗਾਂ ਕਰਨ ਦੇ ਹੁਕਮ ਦਿੱਤੇ। ਇਸ ਨਾਲ ਪੁਲਿਸ ਤੇ ਲੋਕਾਂ ਵਿੱਚ ਤਾਲਮੇਲ ਵਧੇਗਾ ਤੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਸਮੇਂ ਸਿਰ ਮਿਲ ਸਕੇਗੀ। ਨਾਲ ਹੀ FIR ਦੀ ਸਹੀ ਰਜਿਸਟ੍ਰੇਸ਼ਨ, ਵਧੀਆ ਜਾਂਚ ਤੇ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਦੇ ਵੀ ਨਿਰਦੇਸ਼ ਦਿੱਤੇ।
ਸੜਕ ਸੁਰੱਖਿਆ ਨੂੰ ਲੈ ਕੇ SSP ਨੇ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਕਿਹਾ। ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟੇ ਜਾਣ ਤੇ ਲੋੜ ਪੈਣ ‘ਤੇ ਵਾਹਨ ਇੰਪਾਊਂਡ ਕੀਤੇ ਜਾਣ। ਖਾਸ ਕਰਕੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਤੇ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਸਾਰੇ ਗਜ਼ਟਿਡ ਅਧਿਕਾਰੀਆਂ ਨੂੰ ਆਪਣੇ ਸਬ-ਡਵੀਜ਼ਨ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਮੀਟਿੰਗਾਂ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਹੋ ਸਕੇ।




More Stories
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।
ਪੰਜਾਬ ਕਾਂਗਰਸ ‘ਚ ਵੱਡਾ ਉਲਟ-ਫੇਰ – ਪਰਗਟ ਸਿੰਘ ਲੱਗੇ ਪੰਜਾਬ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਨੂੰ ਹਟਾਇਆ।