Pages

Pages

ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।

ਅੰਮ੍ਰਿਤਸਰ, 04 ਅਕਤੂਬਰ : Prime Punjab 

ਅੰਮ੍ਰਿਤਸਰ ਦੇ ਮਸ਼ਹੂਰ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ‘ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਫੇਸਬੁੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ‘ਚ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਢਿੱਲੋਂ ਅਤੇ ਜੱਗਾ ਤਰਨਤਾਰਨ ਨੇ ਲਈ ਹੈ।

 

ਵਾਇਰਲ ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਮੈਡ ਸੰਧੂ ਵਰਗੇ ਲੋਕ ਨਵੀਂ ਪੀੜ੍ਹੀ ਨੂੰ ਗਲਤ ਰਾਹ ‘ਤੇ ਪਾ ਰਹੇ ਹਨ। ਪੋਸਟ ਪਾਉਣ ਵਾਲਿਆਂ ਨੇ ਟਿਕਟੌਕੀਏ ਅਤੇ ਅਜਿਹੇ ਇਨਫਲੂਐਂਸਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਵੀ ਖੁੱਲ੍ਹੀ ਧਮਕੀ ਦਿੱਤੀ ਹੈ।

 

ਇਸ ਤੋਂ ਇਲਾਵਾ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਵੀ ਆਖਰੀ ਚੇਤਾਵਨੀ ਦਿੱਤੀ ਗਈ ਹੈ ਜੋ ਅਜਿਹੇ ਲੋਕਾਂ ਨੂੰ ਆਪਣੇ ਫੰਕਸ਼ਨਾਂ ‘ਚ ਚੀਫ ਗੈਸਟ ਵਜੋਂ ਸੱਦਦੇ ਹਨ। ਪੋਸਟ ‘ਚ ਕਿਹਾ ਗਿਆ ਹੈ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ, ਇੱਥੇ ਯੋਧੇ ਹੀ ਰਹਿਣਗੇ।

 

ਪੋਸਟ ਦੇ ਅੰਤ ‘ਚ ਲਿਖਿਆ ਹੈ ਕਿ ਜਿਹੜੇ ਲੋਕ ਸਾਡੇ ਫੋਨ ਦੀ ਰਿੰਗ ਨਹੀਂ ਸੁਣ ਰਹੇ ਤੇ ਸੁਰੱਖਿਆ ਲੈ ਕੇ ਬੈਠੇ ਹਨ, ਉਹ ਵੀ ਤਿਆਰ ਰਹਿਣ। ਫਿਲਹਾਲ ਅੰਮ੍ਰਿਤਸਰ ਪੁਲਿਸ ਨੇ ਇਸ ਵਾਇਰਲ ਪੋਸਟ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।