ਅੰਮ੍ਰਿਤਸਰ, 04 ਅਕਤੂਬਰ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਸਪਲਾਈ ਕਰਨ ਵਾਲੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 1 AK-47 ਰਾਈਫਲ, ਇੱਕ ਮੈਗਜ਼ੀਨ, ਜਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਦੋਸ਼ੀ ਵਿਦੇਸ਼ ‘ਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਸਰਹੱਦ ਪਾਰੋਂ ਹਥਿਆਰ ਮੰਗਵਾ ਕੇ ਪੰਜਾਬ ‘ਚ ਸਪਲਾਈ ਕਰਦਾ ਸੀ। ਪੁਲਿਸ ਸੂਤਰਾਂ ਅਨੁਸਾਰ ਇਹ ਹਥਿਆਰ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਤੱਕ ਪਹੁੰਚਾਏ ਜਾਣੇ ਸਨ।
ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਪੂਰੇ ਗਿਰੋਹ ਤੱਕ ਪਹੁੰਚਿਆ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ‘ਚ ਸਖ਼ਤ ਨਿਗਰਾਨੀ ਵਧਾ ਦਿੱਤੀ ਗਈ ਹੈ।


More Stories
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।
SSP ਜਲੰਧਰ ਦਿਹਾਤੀ ਦੀ ਅਗਵਾਈ ‘ਚ ਕ੍ਰਾਈਮ ਰਿਵਿਊ ਮੀਟਿੰਗ – ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ ਸਖਤ ਐਕਸ਼ਨ ਦੇ ਹੁਕਮ।