ਜਲੰਧਰ, 04 ਅਕਤੂਬਰ : Prime Punjab
ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ CASO (Cordon and Search Operation) ਚਲਾਇਆ ਗਿਆ। ਇਹ ਆਪ੍ਰੇਸ਼ਨ ਮਾਨਯੋਗ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਸਤਿੰਦਰ ਸਿੰਘ, IPS ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਇਆ ਗਿਆ। ਕਮਿਸ਼ਨਰ ਸਾਹਿਬ ਖੁਦ ਫੀਲਡ ਵਿੱਚ ਉੱਤਰੇ।
ਇਸ ਆਪ੍ਰੇਸ਼ਨ ਲਈ ਜਲੰਧਰ ਦੇ 12 GO’s ਦੀ ਅਗਵਾਈ ਹੇਠ 30 ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ‘ਚ ਕੁੱਲ 300 ਪੁਲਿਸ ਅਫਸਰ/ਮੁਲਾਜ਼ਮ ਸ਼ਾਮਲ ਕੀਤੇ ਗਏ। ਟੀਮਾਂ ਵੱਲੋਂ ਨਸ਼ਾ ਤਸਕਰਾਂ, ਸ਼ੱਕੀ ਵਿਅਕਤੀਆਂ ਅਤੇ ਗੈਰ-ਸਮਾਜਿਕ ਅਨਸਰਾਂ ਦੇ ਟਿਕਾਣਿਆਂ ਅਤੇ ਡਰੱਗ ਹੌਟਸਪੌਟਸ ‘ਤੇ ਰੇਡ ਕੀਤੀ ਗਈ। ਇਸ ਦੌਰਾਨ ਡਰੋਨ ਰਾਹੀਂ ਵੀ ਇਲਾਕੇ ਦੀ ਨਿਗਰਾਨੀ ਰੱਖੀ ਗਈ।
ਇਹ ਸਰਚ ਆਪ੍ਰੇਸ਼ਨ ਜੰਡਿਆਲਾ, ਲੱਖਣਪਾਲ, ਫੋਲੜੀਵਾਲ, ਬਸਤੀ ਬਾਵਾ ਖੇਲ, ਗੱਲਾ ਮੰਡੀ, ਸੰਸਾਰਪੁਰ, ਸੋਫੀ ਪਿੰਡ, ਗੜ੍ਹਾ, ਸੂਰਾਨੁੱਸੀ, ਬਸਤੀ ਗੁਜ਼ਾਂ, ਕਾਜ਼ੀ ਮੰਡੀ, ਰਾਮਾ ਮੰਡੀ ਸਮੇਤ ਹੋਰ ਕਈ ਇਲਾਕਿਆਂ ‘ਚ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ 14 ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ, ਜਿਨ੍ਹਾਂ ਬਾਰੇ ਅਗਲੇਰੀ ਕਾਨੂੰਨੀ ਕਾਰਵਾਈ ਕਰਕੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
ਪੁਲਿਸ ਕਮਿਸ਼ਨਰੇਟ ਜਲੰਧਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਨਸ਼ਿਆਂ ਖਿਲਾਫ ਪੁਲਿਸ ਦੀ ਜੰਗ ਜਾਰੀ ਰਹੇਗੀ ਅਤੇ ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਕਰਕੇ ਰਹੇਗੀ। ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪੁਲਿਸ ਨਾਲ ਸਹਿਯੋਗ ਕਰਨ ਅਤੇ ਨਸ਼ੇ ਦੀ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਦੇਣ ਲਈ 112 ਜਾਂ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ‘ਤੇ ਕਾਲ ਕਰਨ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।





More Stories
‘ਯੁੱਧ ਨਸ਼ਿਆਂ ਵਿਰੁੱਧ’ – ਜਲੰਧਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 15 ਹੌਟਸਪੌਟਸ ‘ਤੇ CASO ਦੌਰਾਨ 40 ਤਸਕਰ ਕਾਬੂ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ।
ਫਿਰੋਜ਼ਪੁਰ ‘ਚ ਮਸ਼ਹੂਰ ਫੂਡ ਇੰਸਪੈਕਟਰ ਅਭਿਨਵ ਕੁਮਾਰ ਮੁਅੱਤਲ, ਸੋਸ਼ਲ ਮੀਡੀਆ ‘ਤੇ ਲਾਈਵ ਰੇਡ ਕਰਨਾ ਪਿਆ ਮਹਿੰਗਾ?।
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।