Pages

Pages

ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।

Director : Manvir Singh Walia 

Editor : Jatin Kumar Sahota 

ਜਲੰਧਰ, 04 ਅਕਤੂਬਰ : Prime Punjab 

ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਸਰਦਾਰ ਡਾ. ਮਨਮੋਹਨ ਸਿੰਘ ਜੀ ਦੇ ਘਰ ਜਾ ਕੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾ. ਸਿੰਘ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਜੀ ਤੋਂ ਆਸ਼ੀਰਵਾਦ ਲਿਆ।

ਪਰਗਟ ਸਿੰਘ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਉਨ੍ਹਾਂ ਲਈ ਪ੍ਰੇਰਨਾ ਦੇ ਸਰੋਤ ਹਨ ਅਤੇ ਹਮੇਸ਼ਾ ਰਹਿਣਗੇ। ਉਨ੍ਹਾਂ ਕਿਹਾ ਕਿ ਡਾ. ਸਿੰਘ ਦਾ ਸਾਦਗੀ ਭਰਿਆ ਜੀਵਨ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਨੂੰ ਹਮੇਸ਼ਾ ਪੰਜਾਬ ਅਤੇ ਭਾਰਤ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਉਹ ਹਮੇਸ਼ਾ ਸਾਡੇ ਰਾਸ਼ਟਰੀ ਨਾਇਕਾਂ ‘ਚੋਂ ਇੱਕ ਬਣੇ ਰਹਿਣਗੇ।

ਇਸ ਤੋਂ ਬਾਅਦ ਪਰਗਟ ਸਿੰਘ ਨੇ ਦਿੱਲੀ ‘ਚ ਸੀਨੀਅਰ ਕਾਂਗਰਸ ਨੇਤਾ ਸ੍ਰੀਮਤੀ ਅੰਬਿਕਾ ਸੋਨੀ ਜੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀਇਸ ਮੁਲਾਕਾਤ ਦੌਰਾਨ ਪੰਜਾਬ ‘ਚ ਕਾਂਗਰਸ ਜਥੇਬੰਦੀ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਸਾਰਥਕ ਗੱਲਬਾਤ ਹੋਈ। ਪਰਗਟ ਸਿੰਘ ਨੇ ਅੰਬਿਕਾ ਸੋਨੀ ਜੀ ਤੋਂ ਸੰਗਠਨ ਨੂੰ ਲੈ ਕੇ ਮਾਰਗਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।