Pages

Pages

ਤਰਨਤਾਰਨ ‘ਚ ਵੱਡੀ ਵਾਰਦਾਤ – ‘ਆਪ’ ਸਰਪੰਚ ਅਸ਼ਵਨੀ ਕੁਮਾਰ ਤੂਤ ਦਾ ਗੋਲੀਆਂ ਮਾਰ ਕੇ ਕਤਲ, ਡਰਾਈਵਰ ਗੰਭੀਰ ਜ਼ਖਮੀ।

ਤਰਨਤਾਰਨ, 06 ਅਕਤੂਬਰ : Prime Punjab 

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ਵਨੀ ਕੁਮਾਰ ਤੂਤ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ।

ਦੋਵਾਂ ਨੂੰ ਤੁਰੰਤ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਰਪੰਚ ਅਸ਼ਵਨੀ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਡਰਾਈਵਰ ਚਮਕੌਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

ਘਟਨਾ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਲਾਕੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ।