ਲੁਧਿਆਣਾ, 07 ਅਕਤੂਬਰ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖਿਲਾਫ ਆਪਣੀ ਮੁਹਿੰਮ ਤਹਿਤ ਲੁਧਿਆਣਾ ‘ਚ ਵੱਡੀ ਕਾਰਵਾਈ ਕੀਤੀ ਹੈ। ਬਿਊਰੋ ਨੇ ਪਟਵਾਰਖਾਨਾ ਲੋਹਾਰਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਨਿਊ ਰਾਮ ਨਗਰ, ਲੋਹਾਰਾ ਦੀ ਇਕ ਵਸਨੀਕ ਦੀ ਸ਼ਿਕਾਇਤ ‘ਤੇ ਕੀਤੀ ਗਈ।
ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਲੈਣ ਲਈ ਪਟਵਾਰੀ ਨਾਲ ਸੰਪਰਕ ਕੀਤਾ ਸੀ। ਦੋਸ਼ ਹੈ ਕਿ ਪਟਵਾਰੀ ਨੇ ਉਸਨੂੰ ਆਪਣੇ ਵਿਚੋਲੇ ਰਾਜਾ ਨਾਲ ਗੱਲ ਕਰਨ ਲਈ ਕਿਹਾ। ਏਜੰਟ ਨੇ ਰਿਕਾਰਡ ਦੇਣ ਬਦਲੇ 5,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ 1,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਲਏ। ਬਾਕੀ 4,000 ਰੁਪਏ ਰਿਕਾਰਡ ਦਿੰਦੇ ਸਮੇਂ ਲੈਣ ਦੀ ਗੱਲ ਹੋਈ।
ਰਿਸ਼ਵਤ ਦੇਣ ਤੋਂ ਪਰੇਸ਼ਾਨ ਹੋ ਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਦੋਵਾਂ ਮੁਲਜ਼ਮਾਂ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਦੋਵਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਵੀ ਸਰਕਾਰੀ ਅਧਿਕਾਰੀ ਰਿਸ਼ਵਤ ਮੰਗਦਾ ਹੈ ਤਾਂ ਉਹ ਹੈਲਪਲਾਈਨ ਨੰਬਰਾਂ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।


More Stories
ਮਹਿਲਾ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ, ਗੁਰਵਿੰਦਰ ਸਿੰਘ ਗੁਰੀ ਚਹਿਲ ਕੇਸ ‘ਚ CBI ਜਾਂਚ ਅਤੇ ਡਾ. ਗੁਰਪ੍ਰੀਤ ਮਾਨ ਖਿਲਾਫ ਜਾਂਚ ਦੀ ਮੰਗ।
ਖਣਨ ਵਿਭਾਗ ਦੀ ਵੱਡੀ ਕਾਰਵਾਈ – ਅੰਮ੍ਰਿਤਸਰ ਤੇ ਲੁਧਿਆਣਾ ‘ਚ 2 ਥਾਈਂ ਨਜਾਇਜ਼ ਮਾਈਨਿੰਗ ਦਾ ਪਰਦਾਫਾਸ਼, 3 JCB ਅਤੇ 8 ਟਿੱਪਰ ਕਾਬੂ।
ਜਲੰਧਰ ‘ਚ ਭਾਜਪਾ ਦੀ ਸੇਵਾ ਜੋਤੀ ਯਾਤਰਾ – ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦਾ AAP ਸਰਕਾਰ ‘ਤੇ ਵੱਡਾ ਹਮਲਾ, ਕਿਹਾ – ਰੰਗਲਾ ਨਹੀਂ ਕੰਗਲਾ ਪੰਜਾਬ ਬਣਾ ਦਿੱਤਾ।