ਜਲੰਧਰ, 09 ਅਕਤੂਬਰ : Prime Punjab
ਪੰਜਾਬ ਨੂੰ ਅੱਜ ਨਵਾਂ ਪੁਲਿਸ ਮੁਖੀ ਮਿਲ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ (ਗ੍ਰਹਿ-1 ਸ਼ਾਖਾ) ਨੇ ਅੱਜ 9 ਅਕਤੂਬਰ 2026 ਨੂੰ ਅਧਿਕਾਰਤ ਹੁਕਮ ਜਾਰੀ ਕਰਕੇ 1992 ਬੈਚ ਦੇ ਸੀਨੀਅਰ IPS ਅਧਿਕਾਰੀ ਸ੍ਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਵਾਂ ਡੀਜੀਪੀ (ਪ੍ਰਮੁੱਖ ਪੁਲਿਸ ਬਲ) ਨਿਯੁਕਤ ਕੀਤਾ ਹੈ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਇਸ ਅਹਿਮ ਅਹੁਦੇ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC), ਨਵੀਂ ਦਿੱਲੀ ਨੇ 1 ਜੁਲਾਈ 2026 ਨੂੰ ਪੰਜਾਬ ਸਰਕਾਰ ਨੂੰ 3 ਯੋਗ IPS ਅਫ਼ਸਰਾਂ ਦਾ ਪੈਨਲ ਭੇਜਿਆ ਸੀ। ਇਸ ਪੈਨਲ ‘ਚ 1. ਡਾ. ਸ਼ਰਦ ਸੱਤਿਆ ਚੌਹਾਨ (03.03.1968), 2. ਹਰਪ੍ਰੀਤ ਸਿੰਘ ਸਿੱਧੂ (09.05.1967) ਅਤੇ 3. ਗੌਰਵ ਯਾਦਵ (16.04.1969) ਸ਼ਾਮਲ ਸਨ। ਤਿੰਨਾਂ ਨਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਰਾਜਪਾਲ ਨੇ ਗੌਰਵ ਯਾਦਵ ਨੂੰ ਇਸ ਸਭ ਤੋਂ ਉੱਚੇ ਅਹੁਦੇ ਲਈ ਚੁਣਿਆ ਹੈ।
ਸਰਕਾਰੀ ਆਦੇਸ਼ ਮੁਤਾਬਕ ਇਹ ਨਿਯੁਕਤੀ ਮਾਣਯੋਗ ਸੁਪਰੀਮ ਕੋਰਟ ਵੱਲੋਂ ‘ਪ੍ਰਕਾਸ਼ ਸਿੰਘ ਬਨਾਮ ਯੂਨੀਅਨ ਆਫ ਇੰਡੀਆ’ ਮਾਮਲੇ ‘ਚ 22.09.2006 ਅਤੇ 03.07.2018 ਨੂੰ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ। ਇਸ ਤਹਿਤ ਨਵੇਂ ਡੀਜੀਪੀ ਗੌਰਵ ਯਾਦਵ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ 2 ਸਾਲ ਦਾ ਹੋਵੇਗਾ, ਜਿਸ ਨਾਲ ਪੁਲਿਸ ਵਿਭਾਗ ‘ਚ ਸਥਿਰਤਾ ਬਣੀ ਰਹੇਗੀ।
ਗੌਰਵ ਯਾਦਵ ਪੰਜਾਬ ਕਾਡਰ ਦੇ ਸਭ ਤੋਂ ਤਜਰਬੇਕਾਰ ਅਤੇ ਸਾਫ਼-ਸੁਥਰੀ ਛਵੀ ਵਾਲੇ IPS ਅਧਿਕਾਰੀਆਂ ‘ਚੋਂ ਇੱਕ ਮੰਨੇ ਜਾਂਦੇ ਹਨ। ਉਹ ਪਹਿਲਾਂ ਵੀ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਉਹਨਾਂ ਦੀ ਸਖ਼ਤ ਪਹੁੰਚ ਲਈ ਜਾਣੇ ਜਾਂਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹਨਾਂ ਦੀ ਅਗਵਾਈ ‘ਚ ਪੰਜਾਬ ਪੁਲਿਸ ਨਸ਼ਾ ਅਤੇ ਗੈਂਗਸਟਰਾਂ ਖਿਲਾਫ਼ ਹੋਰ ਸਖ਼ਤੀ ਨਾਲ ਨਜਿੱਠੇਗੀ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।