Pages

Pages

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – 15 ਕਿਲੋ ਅਫੀਮ, M16 ਰਾਈਫਲ ਸਮੇਤ 9 ਪਿਸਤੌਲ ਬਰਾਮਦ, ਵਿਦੇਸ਼ੀ ਤਸਕਰਾਂ ਨਾਲ ਜੁੜੇ 4 ਕਾਬੂ।

ਅੰਮ੍ਰਿਤਸਰ, 10 ਅਕਤੂਬਰ : Prime Punjab 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 2 ਵੱਡੇ ਨੈਟਵਰਕਾਂ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਕਿਲੋ ਅਫੀਮ, 1 ਅਤਿ-ਆਧੁਨਿਕ M16 ਰਾਈਫਲ, 9 ਨਾਜਾਇਜ਼ ਪਿਸਤੌਲਾਂ ਅਤੇ 25 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

 

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ। ਮੁਲਜ਼ਮ ਸਰਹੱਦ ਪਾਰੋਂ ਹਥਿਆਰ ਮੰਗਵਾ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ ਅਤੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਵੀ ਸ਼ਾਮਲ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਾਰੇ ਲਿੰਕਾਂ ਦੀ ਜਾਂਚ ਕਰ ਰਹੀ ਹੈ।

 

ਇਸ ਸਬੰਧੀ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿੱਚ ਵੱਖ-ਵੱਖ ਐਫਆਈਆਰ ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਵੱਲੋਂ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਜਾਰੀ ਹੈ। ਡੀਜੀਪੀ ਪੰਜਾਬ ਪੁਲਿਸ ਨੇ ਖੁਦ X ‘ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈਟਵਰਕਾਂ ਵਿਰੁੱਧ ਸਖ਼ਤ ਨਿਗਰਾਨੀ ਰੱਖ ਰਹੀ ਹੈ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।