Pages

Pages

ਤਰਨਤਾਰਨ ‘ਚ ਪੁਲਿਸ ਮੁਲਾਜ਼ਮ ਦਾ ਦਿਨ-ਦਿਹਾੜੇ ਕਤਲ – ਗੁਰਦੁਆਰੇ ਤੋਂ ਵਾਪਸ ਆ ਰਹੇ ASI ਇਕਬਾਲ ਸਿੰਘ ਨੂੰ ਬਾਈਕ ਸਵਾਰਾਂ ਨੇ ਮਾਰੀ ਗੋਲੀ।

ਤਰਨਤਾਰਨ, 11 ਅਕਤੂਬਰ : Prime Punjab 

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਫਿਰੋਜ਼ਪੁਰ ਪੁਲਿਸ ਦੇ ASI ਇਕਬਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

 

ਜਾਣਕਾਰੀ ਮੁਤਾਬਕ ASI ਇਕਬਾਲ ਸਿੰਘ ਜੋ ਕਿ ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ‘ਚ ਤਾਇਨਾਤ ਸਨ, ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਮੋਟਰਸਾਈਕਲ ‘ਤੇ ਘਰ ਵਾਪਸ ਜਾ ਰਹੇ ਸਨ ਤਾਂ ਘਾਤ ਲਾਈ ਬੈਠੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

 

ਦੱਸਣਯੋਗ ਹੈ ਕਿ ਮ੍ਰਿਤਕ ASI ਇਕਬਾਲ ਸਿੰਘ ਉਸੇ ਪਿੰਡ ਦੇ ਅਜਮੀਤ ਸਿੰਘ ਦੇ ਚਾਚਾ ਸਨ, ਜਿਸਦਾ ਬੀਤੇ ਦਿਨੀਂ ਨੌਸ਼ਹਿਰਾ ਪੰਨੂਆਂ ਅੱਡੇ ‘ਤੇ ਕਤਲ ਹੋਇਆ ਸੀ। ਇਸ ਨਾਲ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੋੜਿਆ ਜਾ ਰਿਹਾ ਹੈ।

 

ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਰਹਾਲੀ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।