ਜਲੰਧਰ, 11 ਅਕਤੂਬਰ : Prime Punjab
ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ। ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਖੇਤਰ ‘ਚ ਮਾਈਨਿੰਗ ਵਿਭਾਗ ਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਛਾਪੇਮਾਰੀ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਹਨ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਅਸ਼ਵਨੀ ਕੁਮਾਰ ਵਾਸੀ ਟੌਂਸਾ, ਜਸਪਾਲ ਸਿੰਘ ਵਾਸੀ ਐਮਾ, ਅਸ਼ਵਨੀ ਕੁਮਾਰ ਵਾਸੀ ਬਾਮਾ ਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ ਵਜੋਂ ਹੋਈ ਹੈ। ਜ਼ਬਤ ਕੀਤੇ ਵਾਹਨਾਂ ‘ਚ 3 JCB ਮਸ਼ੀਨਾਂ (2 ਐਕਸਕਵੇਟਰ ਤੇ 1 ਬੈਕਹੋ ਲੋਡਰ) ਅਤੇ 2 ਟਿੱਪਰ (PB 12T 2687 ਤੇ PB 07AL 8405) ਸ਼ਾਮਲ ਹਨ।
ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਦੀ ਸ਼ਿਕਾਇਤ ‘ਤੇ ਥਾਣਾ ਸ੍ਰੀ ਚਮਕੌਰ ਸਾਹਿਬ ‘ਚ ਮਾਈਨਜ਼ ਐਂਡ ਮਿਨਰਲਜ਼ ਐਕਟ 1957 ਦੀਆਂ ਧਾਰਾਵਾਂ 4(1) ਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।
ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ ਰੇਤ-ਬਜਰੀ ਦੀ ਕਾਨੂੰਨੀ ਤੇ ਸਸਤੀ ਸਪਲਾਈ ਦੇਣ ਲਈ ਵਚਨਬੱਧ ਹੈ ਅਤੇ ਕੁਦਰਤੀ ਸਰੋਤਾਂ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਭਾਗ ਨੂੰ 24 ਘੰਟੇ ਨਿਗਰਾਨੀ ਰੱਖਣ ਦੇ ਸਖ਼ਤ ਹੁਕਮ ਦਿੱਤੇ ਗਏ ਹਨ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।