ਜਲੰਧਰ, 12 ਅਕਤੂਬਰ : Prime Punjab
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮਸ਼ਹੂਰ ਇੰਸਟਾਗ੍ਰਾਮ ਇੰਫਲੂਐਂਸਰ ਬਾਬਾ ਜੀ ਦੀ ਸਕੂਟੀ ਨੂੰ ਦੇਰ ਰਾਤ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ। ਘਟਨਾ ਤੋਂ ਬਾਅਦ ਸਕੂਟੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਹ ਸਾਰੀ ਵਾਰਦਾਤ ਨੇੜੇ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ।
ਜਾਣਕਾਰੀ ਮੁਤਾਬਕ ਬਾਬਾ ਜੀ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀ ਭਰੀਆਂ ਕਾਲਾਂ ਤੇ ਮੈਸੇਜ ਆ ਰਹੇ ਸਨ, ਪਰ ਉਨ੍ਹਾਂ ਨੇ ਇਸਨੂੰ ਮਜ਼ਾਕ ਸਮਝ ਕੇ ਪੁਲਿਸ ਨੂੰ ਸ਼ਿਕਾਇਤ ਨਹੀਂ ਦਿੱਤੀ ਸੀ। ਬੀਤੀ ਰਾਤ ਉਹ ਸਕੂਟੀ ਘਰ ਦੇ ਬਾਹਰ ਖੜ੍ਹੀ ਕਰਕੇ ਅੰਦਰ ਚਲੇ ਗਏ। ਰਾਤ ਨੂੰ ਬਾਈਕ ‘ਤੇ ਆਏ ਵਿਅਕਤੀ ਨੇ ਸਕੂਟੀ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਤੇ ਫਰਾਰ ਹੋ ਗਿਆ।
ਬਾਬਾ ਜੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸਕੂਟੀ ਵੱਡੇ ਸ਼ੌਕ ਨਾਲ ਲਈ ਸੀ ਤੇ ਉਸਨੂੰ Defender ਗੱਡੀ ਵਰਗਾ ਖਾਸ ਰੰਗ ਕਰਵਾਇਆ ਸੀ, ਜਿਸ ਕਰਕੇ ਉਹ ਦੂਰੋਂ ਹੀ ਲੋਕਾਂ ਦਾ ਧਿਆਨ ਖਿੱਚਦੀ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਇਸੇ ਅਨੋਖੇ ਲੁੱਕ ਕਰਕੇ ਕਿਸੇ ਨੇ ਸੜ ਕੇ ਇਹ ਕਾਰਾ ਕੀਤਾ ਹੋ ਸਕਦਾ ਹੈ। ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੇ ਆਪ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।
ਫਿਲਹਾਲ ਇੰਫਲੂਐਂਸਰ ਵੱਲੋਂ ਥਾਣੇ ‘ਚ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ, ਪਰ CCTV ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਖੁਦ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ‘ਤੇ ਫੁਟੇਜ ਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।