ਲੁਧਿਆਣਾ, 12 ਅਕਤੂਬਰ : Prime Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 19 ਅਕਤੂਬਰ ਨੂੰ ਚੰਡੀਗੜ੍ਹ ਦਫ਼ਤਰ ‘ਚ ਖੁਦ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਸਾਰਾ ਵਿਵਾਦ ਜੂਨ ਮਹੀਨੇ ਦੀ ਉਸ ਵੀਡੀਓ ਤੋਂ ਸ਼ੁਰੂ ਹੋਇਆ ਸੀ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਸਿੱਖ ਗੁਰੂਆਂ ਦੀਆਂ ਤਸਵੀਰਾਂ ‘ਤੇ ਸ਼ਰਾਬ ਛਿੜਕ ਰਹੇ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ ਸੀ।
ਬਾਅਦ ‘ਚ CM ਮਾਨ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਤੇ ਸਪੱਸ਼ਟ ਕੀਤਾ ਕਿ ਵੀਡੀਓ ‘ਚ ਦਿਖ ਰਿਹਾ ਵਿਅਕਤੀ ਉਹ ਨਹੀਂ ਹਨ, ਸਗੋਂ ਇਹ AI ਨਾਲ ਬਣਾਈ ਗਈ ਫਰਜ਼ੀ ਵੀਡੀਓ ਹੈ। ਇਸ ਮਾਮਲੇ ‘ਚ ਗੁਰੂਗ੍ਰਾਮ ਪੁਲਿਸ ਨੇ ਦੋ ਨੌਜਵਾਨਾਂ ਅਰੁਣ ਮਹਿੰਦਰੂ ਤੇ ਅੰਕਿਤ (ਦੋਵੇਂ 25 ਸਾਲ) ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ‘ਤੇ ਵੀਡੀਓ ਨੂੰ AI-Generated ਸਾਬਤ ਕਰਨ ਲਈ ਜਾਅਲੀ ਰਿਪੋਰਟਾਂ ਬਣਾਉਣ ਦਾ ਦੋਸ਼ ਹੈ।
ਹੁਣ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਕਮਿਸ਼ਨਰ ਸ਼ਰਮਾ ਗੁਰੂਗ੍ਰਾਮ ‘ਚ ਦੋ ਵਿਅਕਤੀਆਂ ਨਾਲ ਬੈਠੇ ਦਿਖਾਈ ਦੇ ਰਹੇ ਹਨ। ਵਿਰੋਧੀ ਧਿਰ ਨੇ ਦੋਸ਼ ਲਾਇਆ ਹੈ ਕਿ ਜਾਅਲੀ ਰਿਪੋਰਟ ਬਣਵਾਉਣ ਲਈ ਸੈਟਿੰਗ ਕੀਤੀ ਗਈ ਸੀ। ED ਨੇ ਗੁਰੂਗ੍ਰਾਮ ਪੁਲਿਸ ਦੀ FIR ਨੂੰ ਅਧਾਰ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਸ਼ਰਮਾ ਨੇ ਜਾਣਬੁੱਝ ਕੇ ਮਾਹਿਰਾਂ ਨੂੰ ਮਿਲ ਕੇ ਝੂਠੀ ਰਿਪੋਰਟ ਤਿਆਰ ਕਰਵਾਈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।