ਅੰਮ੍ਰਿਤਸਰ, 13 ਅਕਤੂਬਰ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਚਲਾਏ ਜਾ ਰਹੇ ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੇ ਵੱਡੇ ਨੈੱਟਵਰਕ ਨੂੰ ਤੋੜਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 1 ਪਿਸਤੌਲ ਅਤੇ 1 ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਮਈ 2026 ‘ਚ ਆਰਮੀ ਕੈਂਟ ਖਾਸਾ ਨੇੜੇ ਹੋਏ IED ਧਮਾਕੇ ਦੀ ਗੁੱਥੀ ਵੀ ਸੁਲਝਾ ਲਈ ਹੈ। ਇਸ ਧਮਾਕੇ ‘ਚ ਸ਼ਾਮਲ 2 ਹੋਰ ਦੋਸ਼ੀਆਂ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਮਤਲਬ ਕੁੱਲ 5 ਦੋਸ਼ੀ ਹੁਣ ਤੱਕ ਇਸ ਨੈੱਟਵਰਕ ‘ਚ ਫੜੇ ਜਾ ਚੁੱਕੇ ਹਨ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਦੇ ਤਾਰ ਵਿਦੇਸ਼ਾਂ ‘ਚ ਬੈਠੇ ਸਮਗਲਰਾਂ ਅਤੇ ISI ਦੇ ਏਜੰਟਾਂ ਨਾਲ ਜੁੜੇ ਹੋਏ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਾਰੇ ਲਿੰਕਾਂ ਦੀ ਜਾਂਚ ਕਰ ਰਹੀ ਹੈ ਕਿ ਹਥਿਆਰ ਅਤੇ ਵਿਸਫੋਟਕ ਸਰਹੱਦ ਪਾਰੋਂ ਕਿਵੇਂ ਆ ਰਹੇ ਸਨ ਅਤੇ ਕਿੱਥੇ-ਕਿੱਥੇ ਸਪਲਾਈ ਹੋਣੇ ਸਨ।
ਇਸ ਸਬੰਧ ‘ਚ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ FIR ਦਰਜ ਕੀਤੀ ਗਈ ਹੈ, ਜਦਕਿ ਧਮਾਕੇ ਵਾਲੇ ਮਾਮਲੇ ‘ਚ ਵਿਸਫੋਟਕ ਐਕਟ ਅਤੇ UAPA (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਤਹਿਤ ਕੇਸ ਦਰਜ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਅੱਤਵਾਦੀ ਨੈੱਟਵਰਕਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖਿਲਾਫ ਸਖਤ ਨਿਗਰਾਨੀ ਰੱਖ ਰਹੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।