ਮਾਨਸਾ, 13 ਅਕਤੂਬਰ : Prime Punjab
ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਝੋਟਾ ਨੂੰ 3 ਗੋਲੀਆਂ ਲੱਗੀਆਂ, ਇੱਕ ਗੋਲੀ ਸੱਜੇ ਪੱਟ ‘ਤੇ ਅਤੇ ਦੋ ਗੋਲੀਆਂ ਪੇਟ ‘ਚ ਲੱਗੀਆਂ। ਇਸ ਘਟਨਾ ਦੌਰਾਨ 4 ਹੋਰ ਵਿਅਕਤੀ ਵੀ ਜ਼ਖਮੀ ਦੱਸੇ ਜਾ ਰਹੇ ਹਨ।
ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ‘ਚ ਝੋਟਾ ਦਾ ਇੱਕ ਮੈਡੀਕਲ ਸਟੋਰ ਮਾਲਕ ਨਾਲ ਨਸ਼ਾ ਵੇਚਣ ਨੂੰ ਲੈ ਕੇ ਬਹਿਸ ਹੋ ਰਹੀ ਸੀ। ਵੀਡੀਓ ‘ਚ ਝੋਟਾ ਦੁਕਾਨ ਮਾਲਕ ਨੂੰ ਪੁਲਿਸ ਬੁਲਾਉਣ ਦੀ ਧਮਕੀ ਦੇ ਰਿਹਾ ਹੈ ਅਤੇ ਪਿਸਤੌਲ ਚਲਾਉਣ ਲਈ ਲਲਕਾਰ ਰਿਹਾ ਹੈ। ਇਸ ਤੋਂ ਬਾਅਦ ਹੀ ਗੋਲੀ ਚੱਲਣ ਦੀ ਆਵਾਜ਼ ਆਉਂਦੀ ਹੈ ਅਤੇ ਝੋਟਾ ਜ਼ਖਮੀ ਹੋ ਕੇ ਦੂਜੀ ਦੁਕਾਨ ‘ਚ ਲੁਕਣ ਦੀ ਕੋਸ਼ਿਸ਼ ਕਰਦਾ ਹੈ। ਦੂਜੀ ਵੀਡੀਓ ‘ਚ ਅਸ਼ਵਨੀ ਨਾਮ ਦਾ ਵਿਅਕਤੀ ਹੱਥ ‘ਚ ਪਿਸਤੌਲ ਲੈ ਕੇ ਬਾਜ਼ਾਰ ‘ਚ ਜਾਂਦਾ ਦਿਖਾਈ ਦੇ ਰਿਹਾ ਹੈ।
ਜ਼ਖਮੀ ਹਾਲਤ ‘ਚ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਸਪਤਾਲ ਦੇ SMO ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਦੋ ਹੋਰ ਜ਼ਖਮੀਆਂ ਨੂੰ ਗੋਲੀ ਲੱਗੀ ਹੈ ਜਿਨ੍ਹਾਂ ਨੂੰ ਰੈਫਰ ਕੀਤਾ ਗਿਆ ਹੈ, ਜਦਕਿ ਦੋ ਨੂੰ ਮਾਮੂਲੀ ਸੱਟਾਂ ਆਈਆਂ ਹਨ। ਦੱਸ ਦੇਈਏ ਕਿ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ ਅਤੇ ਪਹਿਲਾਂ ਫ੍ਰੀਸਟਾਈਲ ਕਬੱਡੀ ਖਿਡਾਰੀ ਵੀ ਰਿਹਾ ਹੈ। ਉਸਨੇ ਕੁਝ ਸਾਲ ਪਹਿਲਾਂ ਆਪਣਾ ਸੰਗਠਨ ‘ਐਂਟੀ ਡਰੱਗ ਟਾਸਕ ਫੋਰਸ’ ਬਣਾਇਆ ਸੀ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਝੋਟਾ ਅਤੇ ਇਸੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ‘ਚ ਵਿਵਾਦ ਹੋਇਆ ਹੋਵੇ। ਜੁਲਾਈ 2023 ‘ਚ ਵੀ ਝੋਟਾ ਆਪਣੇ 7-8 ਸਾਥੀਆਂ ਨਾਲ ਉਸਦੀ ਦੁਕਾਨ ‘ਚ ਦਾਖਲ ਹੋਇਆ ਸੀ, ਤਲਾਸ਼ੀ ਲਈ ਸੀ ਅਤੇ ਬਾਅਦ ‘ਚ ਮਾਲਕ ਦੇ ਗਲ ‘ਚ ਜੁੱਤੀਆਂ ਦਾ ਹਾਰ ਪਾ ਕੇ ਥਾਣੇ ਲੈ ਗਿਆ ਸੀ। ਉਸ ਸਮੇਂ ਦੋਹਾਂ ਧਿਰਾਂ ‘ਤੇ FIR ਦਰਜ ਹੋਈ ਸੀ। ਪੁਲਿਸ ਰਿਕਾਰਡ ਮੁਤਾਬਕ ਝੋਟਾ ‘ਤੇ ਪਹਿਲਾਂ ਵੀ ਕਈ ਕੇਸ ਦਰਜ ਹਨ, ਕੁਝ ‘ਚ ਸਜ਼ਾ ਵੀ ਹੋਈ ਹੈ ਅਤੇ ਕੁਝ ‘ਚ ਬਰੀ ਹੋ ਚੁੱਕਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।