ਪਠਾਨਕੋਟ, 14 ਅਕਤੂਬਰ : Prime Punjab
ਪੰਜਾਬ ‘ਚ ਨਸ਼ਿਆਂ ਖਿਲਾਫ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਠਾਨਕੋਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਦੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਇਹ ਕਾਰਵਾਈ ਦੋ ਪੜਾਵਾਂ ‘ਚ ਕੀਤੇ ਗਏ ਇੱਕ ਸਪੈਸ਼ਲ ਆਪਰੇਸ਼ਨ ਦੌਰਾਨ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਮੁਲਜ਼ਮਾਂ ਕੋਲੋਂ ਕੁੱਲ 7.823 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਦਰ ਪਠਾਨਕੋਟ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਮੁਲਜ਼ਮਾਂ ਦੇ ਮੋਬਾਈਲ ਅਤੇ ਤਕਨੀਕੀ ਡਾਟਾ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਪਿੱਛੇ ਕੰਮ ਕਰ ਰਹੇ ਵੱਡੇ ਹੈਂਡਲਰਾਂ ਅਤੇ ਪੈਸਿਆਂ ਦੇ ਲੈਣ-ਦੇਣ ਦਾ ਪਤਾ ਲਗਾਇਆ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।