Pages

Pages

ਮਾਨਸਾ ‘ਚ ਸਮਾਜ ਸੇਵੀ ਪਰਵਿੰਦਰ ਝੋਟਾ ਦਾ ਕਤਲ ਵੱਡੀ ਤ੍ਰਾਸਦੀ – CM ਮਾਨ ਦਾ ਵੱਡਾ ਬਿਆਨ, ਕਿਹਾ 24 ਘੰਟੇ ‘ਚ ਮੁੱਖ ਦੋਸ਼ੀ ਕਾਬੂ, ਕਿਸੇ ਨੂੰ ਨਹੀਂ ਬਖਸ਼ਾਂਗੇ।

ਮਾਨਸਾ, 14 ਅਕਤੂਬਰ : Prime Punjab 

ਮਾਨਸਾ ‘ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਰੁਖ ਅਪਣਾਇਆ ਹੈ। CM ਮਾਨ ਨੇ ਇਸ ਘਟਨਾ ਨੂੰ ਵੱਡੀ ਤ੍ਰਾਸਦੀ ਕਰਾਰ ਦਿੰਦਿਆਂ ਕਿਹਾ ਕਿ ਇਸ ਕਤਲ ਦੇ ਜ਼ਿੰਮੇਵਾਰ ਹਰ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟ ਕੀਤੀ।

 

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਇਸ ਮਾਮਲੇ ‘ਚ ਤੇਜ਼ੀ ਦਿਖਾਉਂਦਿਆਂ 24 ਘੰਟਿਆਂ ਦੇ ਅੰਦਰ-ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ DGP ਨੂੰ ਹੁਕਮ ਦਿੱਤੇ ਹਨ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਕਰ ਇਸ ਸਾਜ਼ਿਸ਼ ‘ਚ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਦਾ ਹੱਥ ਸਾਹਮਣੇ ਆਉਂਦਾ ਹੈ ਤਾਂ ਉਸਨੂੰ ਵੀ ਬਖਸ਼ਿਆ ਨਾ ਜਾਵੇ।

 

CM ਮਾਨ ਨੇ ਨਸ਼ਿਆਂ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਤਸਕਰ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਉਸ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਨੌਜਵਾਨ ਸਾਡਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।

 

ਆਪਣੇ X ਅਕਾਊਂਟ ‘ਤੇ ਵੀ CM ਨੇ ਸਖਤ ਸੰਦੇਸ਼ ਦਿੱਤਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੜੀ ਮੁਸ਼ਕਲ ਨਾਲ ਕਾਇਮ ਕੀਤੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।