Pages

Pages

SAS Nagar Police ਦਾ ਵੱਡਾ ਧਮਾਕਾ – ਹਰਿਆਣਾ ਦੇ ਹਥਿਆਰ ਸਪਲਾਇਰ ਸਮੇਤ 3 ਕਾਬੂ, 10 ਪਿਸਟਲਾਂ ਬਰਾਮਦ, ਕਾਲਜ ਦੇ ਮੁੰਡਿਆਂ ਨੂੰ ਵੇਚਦੇ ਸਨ ਹਥਿਆਰ।

ਮੋਹਾਲੀ, 15 ਅਕਤੂਬਰ ਬ: Prime Punjab 

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। SAS ਨਗਰ (ਮੋਹਾਲੀ) ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਮੋਡਿਊਲ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ‘ਚ ਇੱਕ ਹਰਿਆਣਾ-ਬੇਸਡ ਹਥਿਆਰ ਸਪਲਾਇਰ ਵੀ ਸ਼ਾਮਲ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 10 ਅਤਿ-ਆਧੁਨਿਕ ਪਿਸਟਲਾਂ, ਜਿਸ ਵਿੱਚ ਇੱਕ Glock ਪਿਸਟਲ ਵੀ ਸ਼ਾਮਲ ਹੈ, ਅਤੇ ਭਾਰੀ ਮਾਤਰਾ ‘ਚ ਗੋਲਾ-ਬਾਰੂਦ ਬਰਾਮਦ ਕੀਤਾ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਦੇਸੀ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ‘ਚ ਲਿਆਉਂਦੇ ਸਨ ਅਤੇ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਮੋਟੇ ਮੁਨਾਫੇ ‘ਤੇ ਵੇਚਦੇ ਸਨ। ਪੁਲਿਸ ਰਿਕਾਰਡ ਅਨੁਸਾਰ ਫੜੇ ਗਏ ਸਾਰੇ ਮੁਲਜ਼ਮਾਂ ‘ਤੇ ਪਹਿਲਾਂ ਤੋਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਨੈੱਟਵਰਕ ਪੰਜਾਬ ਦੇ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ‘ਚ ਧੱਕ ਰਿਹਾ ਸੀ।

 

ਇਸ ਮਾਮਲੇ ‘ਚ ਪੁਲਿਸ ਨੇ FIR ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲ ਰਹੀ ਹੈ ਤਾਂ ਜੋ ਇਸ ਧੰਦੇ ‘ਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। DGP ਪੰਜਾਬ ਨੇ ਖੁਦ X ‘ਤੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।

 

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ‘ਤੇ ਸਖਤ ਕਾਰਵਾਈ ਜਾਰੀ ਰਹੇਗੀ ਤਾਂ ਜੋ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।